ਪੰਜਾਬ 'ਚ ਫਿਰ ਇਸ ਬੀਮਾਰੀ ਦਾ ਖ਼ਤਰਾ! ਨਾ ਮਿਲਾਓ ਕਿਸੇ ਨਾਲ ਹੱਥ, Guidelines ਜਾਰੀ
Saturday, Dec 14, 2024 - 03:43 PM (IST)
ਕਪੂਰਥਲਾ : ਸਵਾਈਨ ਫਲੂ ਦੇ ਲੱਛਣਾਂ ਅਤੇ ਉਸ ਤੋਂ ਬਚਾਅ ਲਈ ਤੁਰੰਤ ਇਲਾਜ ਦੇ ਉਪਰਾਲੇ ਕਰਨੇ ਚਾਹੀਦੇ ਹਨ। ਇਹ ਸ਼ਬਦ ਸਿਵਲ ਸਰਜਨ ਕਪੂਰਥਲਾ ਡਾ. ਰਿਚਾ ਭਾਟੀਆ ਨੇ ਪ੍ਰਗਟ ਕੀਤੇ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਵੀ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਸਵਾਈਨ ਫਲੂ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਵਾਈਨ ਫਲੂ ਦਾ ਜ਼ਿਆਦਾ ਅਸਰ ਠੰਡ 'ਚ ਰਹਿੰਦਾ ਹੈ। ਠੰਡ ਅਤੇ ਨਮੀ ਦੇ ਮੌਸਮ 'ਚ ਸਵਾਈਨ ਫਲੂ ਦਾ ਐੱਚ. ਵਨ ਐੱਨ. ਵਨ ਵਾਇਰਸ ਸਰਗਰਮ ਹੋ ਜਾਂਦਾ ਹੈ ਅਤੇ ਹਵਾ ਰਾਹੀਂ ਇੱਕ ਮਨੁੱਖ ਤੋਂ ਦੂਸਰੇ ਮਨੁੱਖ 'ਚ ਸਾਹ ਰਾਹੀਂ ਤੇਜ਼ੀ ਨਾਲ ਫੈਲਦਾ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀ 'ਚ ਹੀ ਬਚਾਅ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਆਉਣ-ਜਾਣ ਵਾਲੇ ਸਾਵਧਾਨ! ਅੱਜ ਇਹ Road ਬੰਦ ਰਹਿਣਗੇ
ਇਸ ਦੇ ਲੱਛਣ ਚਾਹੇ ਆਮ ਫਲੂ ਵਾਂਗ ਹੁੰਦੇ ਹਨ ਪਰ ਲੋਕਾਂ ਨੂੰ ਸੈਲਫ ਮੈਡੀਕੇਸ਼ਨ ਤੋਂ ਬਚਣਾ ਚਾਹੀਦਾ ਹੈ ਤੇ ਬੁਖ਼ਾਰ ਆਦਿ ਹੋਣ ਦੀ ਸੂਰਤ ਵਿੱਚ ਸਿਵਲ ਹਸਪਤਾਲ ਦੇ ਮਾਹਿਰ ਡਾਕਟਰਾਂ ਨਾਲ ਸੰਪਰਕ ਕੀਤਾ ਜਾਣਾ ਚਾਹੀਦਾ ਹੈ। ਸਿਵਲ ਸਰਜਨ ਡਾ. ਰਿਚਾ ਭਾਟੀਆ ਨੇ ਕਿਹਾ ਕਿ ਸਵਾਈਨ ਫਲੂ ਖ਼ਾਸੀ ਕਰਨ, ਛਿੱਕਣ ਤੇ ਥੁੱਕਣ ਨਾਲ ਨਿਕਲੇ ਦਰਵ ਦੇ ਕਾਰਣ ਵਾਇਰਸ ਹਵਾ ਰਾਹੀਂ ਦੂਜੇ ਵਿਅਕਤੀ 'ਚ ਸਾਹ ਰਾਹੀਂ ਦੂਜੇ ਵਿਅਕਤੀ ਵਿੱਚ ਪ੍ਰਵੇਸ਼ ਕਰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੀੜਤ ਤੋਂ ਢਾਈ ਤੋਂ ਤਿੰਨ ਮੀਟਰ ਦੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਭੀੜ-ਭਾੜ ਵਾਲੀਆਂ ਥਾਂਵਾਂ ’ਤੇ ਜਾਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ। ਕਿਸੇ ਨਾਲ ਹੱਥ ਨਹੀਂ ਮਿਲਾਉਣਾ ਚਾਹੀਦਾ।
ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਬਿਜਲੀ ਮੀਟਰ ਅਪਲਾਈ ਕਰਨ ਵਾਲਿਆਂ ਲਈ ਵੱਡੀ ਖ਼ਬਰ
ਜਨਤਕ ਥਾਂਵਾਂ ’ਤੇ ਥੁੱਕਣਾ ਨਹੀਂ ਚਾਹੀਦਾ। ਜ਼ਿਕਰਯੋਗ ਹੈ ਕਿ ਸਿਵਲ ਸਰਜਨ ਵੱਲੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾ 'ਚ ਸਵਾਈਨ ਫਲੂ ਕਾਰਨਰ ਅਤੇ ਆਈਸੋਲੇਸ਼ਨ ਵਾਰਡ ਸਥਾਪਿਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਰਾਜੀਵ ਪ੍ਰਾਸ਼ਰ ਨੇ ਦਸਿਆ ਕਿ ਸਵਾਈਨ ਫਲੂ ਨੂੰ ਕੈਟੇਗਰੀ ਏ, ਬੀ ਅਤੇ ਸੀ ਤਿੰਨ ਤਰ੍ਹਾਂ ਦਾ ਹੁੰਦਾ ਹੈ। ਬੁਖ਼ਾਰ ਹੋਣਾ, ਠੰਡ ਲੱਗਣਾ, ਗਲਾ ਖ਼ਰਾਬ ਹੋਣਾ, ਸ਼ਰੀਰ ਵਿੱਚ ਤੇਜ਼ ਦਰਦ ਤੇ ਕਮਜ਼ੋਰੀ ਇਸ ਦੇ ਲੱਛਣ ਹਨ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਨਵਪ੍ਰੀਤ ਕੌਰ ਨੇ ਦੱਸਿਆ ਕਿ ਖ਼ਾਂਸੀ ਜਾ ਛਿੱਕਣ ਲੱਗੇ ਮੂੰਹ ਅਤੇ ਨੱਕ ਅੱਗੇ ਰੁਮਾਲ ਰੱਖਣਾ ਚਾਹੀਦਾ ਹੈ। ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਣਾ ਚਾਹੀਦਾ ਹੈ। ਖ਼ੁਦ ਇਲਾਜ ਕਰਨ ਤੋਂ ਬਚਣਾ ਚਾਹੀਦਾ ਹੈ। ਜ਼ਿਕਰਯੋਗ ਹੈ ਸਰਕਾਰੀ ਹਸਪਤਾਲਾਂ ਵਿਚ ਇਸ ਬਿਮਾਰੀ ਦਾ ਟੈਸਟ ਤੇ ਇਲਾਜ ਮੁਫ਼ਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8