ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਹੋਇਆ ਐਲਾਨ

03/30/2023 5:17:28 AM

ਜਲੰਧਰ : ਚੋਣ ਕਮਿਸ਼ਨ ਵਲੋਂ ਜਲੰਧਰ ਲੋਕ ਸਭਾ ਹਲਕੇ ’ਤੇ ਹੋਣ ਵਾਲੀ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ। ਚੋਣ ਕਮਿਸ਼ਨ ਵਲੋਂ ਕੀਤੇ ਗਏ ਐਲਾਨ ਮੁਤਾਬਕ 10 ਮਈ ਦਿਨ ਬੁੱਧਵਾਰ ਨੂੰ ਵੋਟਿੰਗ ਹੋਵੇਗੀ। ਇਸ ਜ਼ਿਮਨੀ ਚੋਣ ਦਾ ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ। ਚੋਣ ਕਮਿਸ਼ਨ ਵਲੋਂ ਜ਼ਿਮਨੀ ਚੋਣ ਦੀ ਤਾਰੀਖ਼ ਦੇ ਐਲਾਨ ਦੇ ਨਾਲ ਹੀ ਜਲੰਧਰ ਵਿਚ ਚੋਣ ਜ਼ਾਬਤਾ ਲੱਗ ਗਿਆ ਹੈ। ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।  

ਇਹ ਵੀ ਪੜ੍ਹੋ : ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਦਾ ਵੱਡਾ ਝਟਕਾ

ਹੋਰ ਕਿਸੇ ਪਾਰਟੀ ਨੇ ਨਹੀਂ ਐਲਾਨਿਆ ਉਮਦੀਵਾਰ

ਇਥੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਵੇਂ ਕਾਂਗਰਸ ਨੇ ਉਮਦੀਵਾਰ ਨੂੰ ਮੈਦਾਨ ਵਿਚ ਉਤਾਰ ਦਿੱਤਾ ਹੈ ਪਰ ਅਜੇ ਤਕ ਹੋਰ ਕਿਸੇ ਪਾਰਟੀ ਨੇ ਇਥੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਇਥੋਂ ਤਕ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵੀ ਇਥੇ ਅਜੇ ਤਕ ਉਮੀਦਵਾਰ ਨਹੀਂ ਐਲਾਨਿਆ ਹੈ। 

ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੋਂ ਬਾਅਦ ਖਾਲ੍ਹੀ ਹੋਈ ਸੀ ਲੋਕ ਸਭਾ ਸੀਟ

ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ ਲੰਘੀਂ 14 ਜਨਵਰੀ ਨੂੰ ਉਸ ਸਮੇਂ ਦੇਹਾਂਤ ਹੋ ਗਿਆ ਸੀ ਜਦੋਂ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਦਸਤੇ ਵਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੈਨੇਡਾ ਦੀ ਸਾਬਕਾ ਐੱਮ. ਪੀ. ਦੀ ਪਟਿਆਲਾ ਸਥਿਤ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh