ਸਹੁਰੇ ਨੂੰ ਬੇਹੋਸ਼ ਕਰਕੇ ਨੂੰਹ ਨੇ ਚਾੜ੍ਹ ਦਿੱਤਾ ਚੰਨ, ਜਦੋਂ ਪਰਿਵਾਰ ਨੂੰ ਕਰਤੂਤ ਪਤਾ ਲੱਗੀ ਤਾਂ ਉੱਡੇ ਹੋਸ਼

Saturday, Dec 31, 2022 - 06:39 PM (IST)

ਸਹੁਰੇ ਨੂੰ ਬੇਹੋਸ਼ ਕਰਕੇ ਨੂੰਹ ਨੇ ਚਾੜ੍ਹ ਦਿੱਤਾ ਚੰਨ, ਜਦੋਂ ਪਰਿਵਾਰ ਨੂੰ ਕਰਤੂਤ ਪਤਾ ਲੱਗੀ ਤਾਂ ਉੱਡੇ ਹੋਸ਼

ਮੋਗਾ (ਆਜ਼ਾਦ) : ਮੋਗਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਢੋਲੇਵਾਲਾ ਨਿਵਾਸੀ ਦੋ ਬੱਚਿਆਂ ਦੀ ਮਾਂ ਆਪਣੇ ਬਜ਼ੁਰਗ ਸਹੁਰੇ ਨੂੰ ਬੇਹੋਸ਼ ਕਰਕੇ ਘਰ ਵਿਚੋਂ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਪ੍ਰੇਮੀ ਨਾਲ ਫਰਾਰ ਹੋ ਗਈ। ਇਸ ਸਬੰਧ ਵਿਚ ਧਰਮਕੋਟ ਪੁਲਸ ਵੱਲੋਂ ਸੁਖਬੀਰ ਕੌਰ ਅਤੇ ਉਸਦੇ ਪ੍ਰੇਮੀ ਗੁਰਪ੍ਰੀਤ ਸਿੰਘ ਨਿਵਾਸੀ ਪਿੰਡ ਭਾਮ ਗੁਰਦਾਸਪੁਰ ਖ਼ਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਸੰਧੂ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਪੀੜਤ ਬਜ਼ੁਰਗ ਸਹੁਰੇ (72) ਨੇ ਕਿਹਾ ਕਿ ਉਸ ਦੇ ਬੇਟੇ ਦਾ ਵਿਆਹ ਸੁਖਬੀਰ ਕੌਰ ਨਾਲ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਹੋਇਆ ਸੀ, ਜਿਸ ਦੇ ਇਕ ਬੇਟਾ ਅਤੇ ਇਕ ਬੇਟੀ ਹੈ। ਉਸਦੀ ਨੂੰਹ ਬੀਤੀ 25 ਨਵੰਬਰ ਨੂੰ ਦੇਰ ਸ਼ਾਮ ਜਦ ਉਸਦਾ ਪਤੀ ਖੇਤ ਵਿਚ ਪਾਣੀ ਲਗਾਉਣ ਲਈ ਗਿਆ ਸੀ ਤਾਂ ਉਸਨੇ ਮੈਂਨੂੰ ਕੋਈ ਨਸ਼ੇ ਵਾਲੀ ਦਵਾਈ ਦੇ ਦਿੱਤੀ, ਜਿਸ ਕਾਰਣ ਮੈਂ ਬੇਹੋਸ਼ ਹੋ ਗਿਆ ਅਤੇ ਉਹ ਘਰ ਵਿਚੋਂ ਕਰੀਬ ਇਕ ਲੱਖ ਰੁਪਏ ਨਕਦ ਦੇ ਇਲਾਵਾ ਸੋਨੇ ਦੇ ਗਹਿਣੇ ਚੋਰੀ ਕਰ ਕੇ ਆਪਣੇ ਕਥਿਤ ਪ੍ਰੇਮੀ ਗੁਰਪ੍ਰੀਤ ਸਿੰਘ ਨਾਲ ਫਰਾਰ ਹੋ ਗਈ।

ਇਹ ਵੀ ਪੜ੍ਹੋ : ਦੋ ਦਿਨ ਪਹਿਲਾਂ ਕੈਨੇਡਾ ਗਏ ਪੁੱਤ ਦੇ ਜਸ਼ਨ ਮਨਾ ਰਿਹਾ ਸੀ ਪਰਿਵਾਰ, ਅਚਾਨਕ ਮਿਲੀ ਮੌਤ ਦੀ ਖਬਰ, ਮਚਿਆ ਚੀਕ-ਚਿਹਾੜਾ

ਪੀੜਤ ਬਜ਼ੁਰਗ ਨੇ ਕਿਹਾ ਕਿ ਮੈਂਨੂੰ ਮੇਰੇ ਬੇਟੇ ਨੇ ਘਰ ਆ ਕੇ ਦੇਖਿਆ ਤਾਂ ਮੈਂ ਬੇਹੋਸ਼ੀ ਦੀ ਹਾਲਤ ਵਿਚ ਸੀ, ਜਿਸ ਨੇ ਮੈਨੂੰ ਸਿਵਲ ਹਸਪਤਾਲ ਕੋਟ ਈਸੇ ਖਾਂ ਦਾਖਲ ਕਰਵਾਇਆ। ਪੀੜਤ ਬਜ਼ੁਰਗ ਨੇ ਕਿਹਾ ਕਿ ਪਹਿਲਾਂ ਵੀ ਉਸਦੀ ਨੂੰਹ ਆਪਣੇ ਕਥਿਤ ਪ੍ਰੇਮੀ ਨਾਲ ਭੱਜ ਗਈ ਸੀ ਅਤੇ ਸਾਡੇ ਖ਼ਿਲਾਫ ਉਸਨੇ ਤਲਾਕ ਦਾ ਕੇਸ ਵੀ ਕੀਤਾ ਸੀ ਪਰ ਬਾਅਦ ਵਿਚ ਪੰਚਾਇਤੀ ਤੌਰ ’ਤੇ ਸਮਝੌਤਾ ਹੋਣ ’ਤੇ ਅਸੀਂ ਉਸ ਨੂੰ ਵਾਪਸ ਲੈ ਆਏ। ਉਸਨੇ ਕਿਹਾ ਕਿ ਅਸੀਂ ਕਈ ਵਾਰ ਉਸ ਨੂੰ ਸਮਝਾਉਣ ਦਾ ਯਤਨ ਕੀਤਾ ਪਰ ਉਸ ਨੇ ਕੋਈ ਗੱਲ ਨਾ ਸੁਣੀ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਸੰਧੂ ਨੇ ਕਿਹਾ ਕਿ ਉਹ ਦੋਵੇਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਉਨ੍ਹਾਂ ਦੇ ਲੁਕਣ ਵਾਲੇ ਸ਼ੱਕੀ ਠਿਕਾਣਿਆਂ ’ਤੇ ਛਾਪੇਮਾਰੀ ਕਰ ਰਹੇ ਹਨ, ਜਿਨ੍ਹਾਂ ਦੇ ਜਲਦੀ ਕਾਬੂ ਆ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਹੋਟਲ ’ਚ ਲਿਜਾ ਕੇ ਬਲਾਤਕਾਰ ਕਰਦਾ ਰਿਹਾ ਪ੍ਰੇਮੀ, ਖਿੱਚੀਆਂ ਅਸ਼ਲੀਲ ਤਸਵੀਰਾਂ, ਅਸਲੀਅਤ ਖੁੱਲ੍ਹੀ ਤਾਂ ਉੱਡੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News