ਪੰਜਾਬ 'ਚ ਦੁਖਦ ਘਟਨਾ, ਗੁਰਦੁਆਰਾ ਸਾਹਿਬ ਦੇ ਸਰੋਵਰ 'ਚੋਂ ਮਿਲੀਆਂ ਦੋ ਸਕੇ ਭਰਾਵਾਂ ਦੀਆਂ ਲਾਸ਼ਾਂ

Tuesday, Aug 06, 2024 - 02:00 AM (IST)

ਪੰਜਾਬ 'ਚ ਦੁਖਦ ਘਟਨਾ, ਗੁਰਦੁਆਰਾ ਸਾਹਿਬ ਦੇ ਸਰੋਵਰ 'ਚੋਂ ਮਿਲੀਆਂ ਦੋ ਸਕੇ ਭਰਾਵਾਂ ਦੀਆਂ ਲਾਸ਼ਾਂ

ਗਿੱਦੜਬਾਹਾ  (ਮਨੀਸ਼ ਚਾਵਲਾ) : ਗਿੱਦੜਬਾਹਾ ਵਿਖੇ ਦੋ ਸਕੇ ਭਰਾਵਾਂ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿਚ ਡੁੱਬ ਕੇ ਮੌਤ ਹੋ ਜਾਣ ਦਾ ਦੁਖਦ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬੱਚਿਆਂ ਦੇ ਚਾਚਾ ਪੱਪੂ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਸਾਹਿਲ ਕੁਮਾਰ ਉਮਰ 10 ਸਾਲ ਅਤੇ ਖੁਸ਼ਪ੍ਰੀਤ ਕੁਮਾਰ ਉਮਰ 9 ਸਾਲ ਜੋ ਕਿ ਬੀਤੀ ਸ਼ਾਮ ਘਰੋਂ ਮੁਹੱਲੇ ਦੇ ਤਿੰਨ ਹੋਰ ਬੱਚਿਆਂ ਨਾਲ ਖੇਡਣ ਗਏ ਸਨ ਜਦੋਂ ਉਨ੍ਹਾਂ ਦੇ ਭਤੀਜੇ ਦੇਰ ਰਾਤ ਤੱਕ ਘਰ ਨਾ ਆਏ ਤਾਂ ਉਨ੍ਹਾਂ ਨੇ ਬੱਚਿਆਂ ਦੀ ਭਾਲ ਸ਼ੁਰੂ ਕੀਤੀ ਪਰੰਤੂ ਬੱਚਿਆਂ ਦਾ ਕੁਝ ਪਤਾ ਨਹੀਂ ਲੱਗ ਸਕਿਆ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਬ੍ਰੇਕ ਫੇਲ੍ਹ ਹੋਣ ਕਾਰਣ ਦੋ ਬੱਸਾਂ ਦੀ ਟੱਕਰ, ਸ਼ਹੀਦਾਂ ਸਾਹਿਬ ਮੱਥਾ ਟੇਕ ਕੇ ਪਰਤ ਰਹੇ ਵਿਅਕਤੀ ਦੀ ਮੌਤ

ਅੱਜ ਸਵੇਰੇ ਜਦੋਂ ਉਹ ਪਿਓਰੀ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਅਨਾਊਂਸਮੈਂਟ ਕਰਵਾਉਣ ਗਏ ਤਾਂ ਗੁਰਦੁਆਰਾ ਸਾਹਿਬ ਦੇ ਨਾਲ ਸਥਿਤ ਸਰੋਵਰ ਵਿਚ ਦੋਵੇਂ ਬੱਚਿਆਂ ਦੀਆਂ ਲਾਸ਼ਾਂ ਤੈਰ ਰਹੀਆਂ ਸਨ। ਉਧਰ ਥਾਣਾ ਗਿੱਦੜਬਾਹਾ ਦੀ ਪੁਲਸ ਨੇ ਬੱਚਿਆਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਵਿਖੇ ਪਹੁੰਚਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਰਨਣਯੋਗ ਹੈ ਕਿ ਸਾਹਿਲ ਕੁਮਾਰ ਛੇਵੀਂ ਜਮਾਤ ਵਿਚ ਪੜ੍ਹਦਾ ਸੀ ਅਤੇ ਖੁਸ਼ਪ੍ਰੀਤ ਕੁਮਾਰ ਪੰਜਵੀਂ ਜਮਾਤ ਵਿਚ ਪੜ੍ਹਦਾ ਸੀ। 

ਇਹ ਵੀ ਪੜ੍ਹੋ : ਰਾਜ਼ੀਨਾਮੇ ਦੌਰਾਨ ਪਤਨੀ ਨੇ ਪਤੀ ਨੂੰ ਕੀਤਾ ਜਲੀਲ, ਥਾਣੇ 'ਚ ਫਿਰ ਜੋ ਹੋਇਆ ਦੇਖ ਕੰਬ ਗਏ ਸਭ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News