ਸੜਕ ਕਿਨਾਰੇ ਦਰੱਖ਼ਤ ਨਾਲ ਲਟਕਦੀ ਮਿਲੀ ਵਿਆਹੁਤਾ ਦੀ ਲਾਸ਼, ਫੈਲੀ ਸਨਸਨੀ

Sunday, Dec 18, 2022 - 03:50 AM (IST)

ਸੜਕ ਕਿਨਾਰੇ ਦਰੱਖ਼ਤ ਨਾਲ ਲਟਕਦੀ ਮਿਲੀ ਵਿਆਹੁਤਾ ਦੀ ਲਾਸ਼, ਫੈਲੀ ਸਨਸਨੀ

ਫਗਵਾੜਾ (ਜਲੋਟਾ) : ਫਗਵਾੜਾ ਦੇ ਚਾਚੋਕੀ ਇਲਾਕੇ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਨੈਸ਼ਨਲ ਹਾਈਵੇਅ ਨੇੜੇ ਇਕ ਵਿਆਹੁਤਾ ਔਰਤ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ। ਘਟਨਾ ਦੀ ਸੂਚਨਾ ਤੁਰੰਤ ਥਾਣਾ ਸਿਟੀ ਦੀ ਪੁਲਸ ਨੂੰ ਦਿੱਤੀ। ਮ੍ਰਿਤਕ ਦੀ ਪਛਾਣ ਦੀਪਾ ਪਤਨੀ ਵਿਸ਼ਾਲ ਹਾਲ ਵਾਸੀ ਚਾਚੋਕੀ ਵਾਸੀ ਨੇਪਾਲ ਵਜੋਂ ਹੋਈ ਹੈ। ਉਸਦੇ ਵਿਆਹ ਨੂੰ ਚਾਰ ਸਾਲ ਹੋ ਗਏ ਹਨ ਅਤੇ ਉਸਦੇ ਮਾਤਾ-ਪਿਤਾ ਨੇਪਾਲ ਵਿੱਚ ਰਹਿੰਦੇ ਹਨ।

ਇਹ ਵੀ ਪੜ੍ਹੋ : ਸਹੁਰਿਆਂ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਚੁੱਕਿਆ ਖੌਫ਼ਨਾਕ ਕਦਮ, ਫਾਹਾ ਲਾ ਕੇ ਕੀਤੀ ਖੁਦਕੁਸ਼ੀ

ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਫਗਵਾੜਾ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀਪਾ ਦੇ ਸਹੁਰੇ ਰਮੇਸ਼ ਪਾਲ ਨੇ ਦੱਸਿਆ ਕਿ ਉਸ ਦੀ ਨੂੰਹ ਬੀਤੀ ਰਾਤ ਤੋਂ ਭੇਤਭਰੇ ਹਲਾਤਾਂ ਵਿੱਚ ਘਰੋਂ ਲਾਪਤਾ ਸੀ ਅਤੇ ਉਹ ਉਸ ਦੀ ਭਾਲ ਕਰ ਰਹੇ ਸਨ। ਅੱਜ ਸਵੇਰੇ ਉਸ ਨੂੰ ਪੁਲਸ ਨੇ ਸੂਚਿਤ ਕੀਤਾ ਕਿ ਉਸ ਦੀ ਨੂੰਹ ਦੀ ਲਾਸ਼ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ : ਪੁਲਸ ਵੱਲੋਂ ਜਾਅਲੀ ਨੋਟਾਂ ਦੇ ਸਿੰਡੀਕੇਟ ਦਾ ਪਰਦਾਫਾਸ਼, 2.50 ਲੱਖ ਦੀ ਨਕਲੀ ਕਰੰਸੀ ਸਣੇ 3 ਗ੍ਰਿਫ਼ਤਾਰ

ਇਸ ਦੌਰਾਨ ਥਾਣਾ ਸਿਟੀ ਫਗਵਾੜਾ ਦੇ ਐਸ.ਐਚ.ਓ. ਅਮਨਦੀਪ ਸਿੰਘ ਨਾਹਰ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀਪਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਔਰਤ ਦਾ ਪਤੀ ਵਿਸ਼ਾਲ ਦਿੱਲੀ 'ਚ ਕੰਮ ਕਰਦਾ ਹੈ, ਜਿਸ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੁਲਸ ਦਾ ਕਹਿਣਾ ਹੈ ਕਿ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। ਪਰ ਪੁਲਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।


author

Mandeep Singh

Content Editor

Related News