ਬਟਾਲਾ 'ਚ ਵੱਡੀ ਵਾਰਦਾਤ, 60 ਸਾਲ ਦੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ, ਵੱਢੇ ਹੱਥ-ਪੈਰ

Sunday, Aug 06, 2023 - 06:27 PM (IST)

ਬਟਾਲਾ 'ਚ ਵੱਡੀ ਵਾਰਦਾਤ, 60 ਸਾਲ ਦੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ, ਵੱਢੇ ਹੱਥ-ਪੈਰ

ਗੁਰਦਾਸਪੁਰ (ਗੁਰਪ੍ਰੀਤ)- ਬਟਾਲਾ ਦੇ ਨੇੜਲੇ ਪਿੰਡ ਖੋਖਰ ਫੌਜਾ 'ਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ ਜਦ ਪਿੰਡ ਦੇ ਹੀ ਇਕ 60 ਸਾਲਾ ਪੂਰਨ ਚੰਦ ਨਾਂ ਦੇ ਵਿਅਕਤੀ ਦੀ ਸ਼ੱਕੀ ਹਾਲਤ 'ਚ ਲਾਸ਼ ਬਰਾਮਦ ਹੋਈ। ਉਥੇ ਹੀ ਪਿੰਡ ਵਾਸੀਆਂ ਨੇ ਜਦ ਸਵੇਰੇ ਦੇਖਿਆ ਤਾਂ ਲਾਸ਼ ਸੜਕ ਕਿਨਾਰੇ ਬੁਰੀ ਹਾਲਤ 'ਚ ਸੀ ਜਦ ਕਿ ਸ਼ਰੀਰ 'ਤੇ ਸੱਟਾਂ ਦੇ ਨਿਸ਼ਾਨ ਅਤੇ ਹੱਥ-ਪੈਰ ਵੀ ਵੱਢੇ ਦਿੱਤੇ ਗਏ ਸੀ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਫਿਰ ਤੋਂ ਨਸ਼ਾ ਤਸਕਰੀ ਦਾ ਕੀਤਾ ਪਰਦਾਫ਼ਾਸ਼, ਚਾਰ ਕਿਲੋ ਹੈਰੋਇਨ ਕੀਤੀ ਜ਼ਬਤ

ਉਨ੍ਹਾਂ ਦੱਸਿਆ ਕਿ ਹੈਰਾਨ ਕਰਨ ਵਾਲਾ ਮਾਮਲਾ ਇਹ ਸੀ ਕਿ ਬਜ਼ੁਰਗ ਦੇ ਹੱਥ-ਪੈਰ ਵੱਢੇ ਹੋਏ ਸਨ ਅਤੇ ਪਿੰਡ ਵਸੀਆਂ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ ਸੀ। ਜਿਸ ਦੇ ਚਲਦੇ ਪੁਲਸ ਦੇ ਆਲਾ ਅਧਿਕਾਰੀ ਪੁਲਸ ਪਾਰਟੀ ਨਾਲ ਪਹੁੰਚੇ ਅਤੇ ਜਾਂਚ ਕੀਤੀ ਜਾ ਰਹੀ ਹੈ। ਉਧਰ ਬਟਾਲਾ ਪੁਲਸ ਦੇ ਡੀ.ਐੱਸ.ਪੀ ਸਰਵਣਜਿੱਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਬਟਾਲਾ 'ਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ- ਕੈਨੇਡਾ 'ਚ ਮ੍ਰਿਤਕ ਨੌਜਵਾਨ ਦੀ ਪਿੰਡ ਪੁੱਜੀ ਦੇਹ, ਭੈਣਾਂ ਨੇ ਸਿਹਰਾ ਸਜਾ ਤੇ ਰੱਖੜੀ ਬੰਨ੍ਹ ਦਿੱਤੀ ਅੰਤਿਮ ਵਿਦਾਈ

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਦੇ ਸ਼ਰੀਰ, ਸਿਰ ਅਤੇ ਗਰਦਨ 'ਤੇ ਕੱਟ ਦੇ ਨਿਸ਼ਾਨ ਵੀ ਸਨ ਅਤੇ ਉਨ੍ਹਾਂ ਵੱਲੋਂ ਕੇਸ ਦਰਜ ਕਰ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਪਿੰਡ ਵਸੀਆਂ ਨੇ ਦੱਸਿਆ ਕਿ ਪੂਰਨ ਚੰਦ ਇਕ ਫ਼ਕਰ ਸੂਬਾਅ ਦਾ ਵਿਅਕਤੀ ਸੀ ਅਤੇ ਉਸਦਾ ਕਿਸੇ ਨਾਲ ਕੋਈ ਵੈਰ ਵਿਰੋਧ ਵੀ ਨਹੀਂ ਸੀ। 

ਇਹ ਵੀ ਪੜ੍ਹੋ- ਆਈ ਫਲੂ ਦੀ ਲਪੇਟ 'ਚ ਆਇਆ ਪੰਜਾਬ ਦਾ ਇਹ ਜ਼ਿਲ੍ਹਾ, 80 ਫ਼ੀਸਦੀ ਬੱਚੇ-ਬਜ਼ੁਰਗ ਹੋ ਚੁੱਕੇ ਪ੍ਰਭਾਵਿਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News