ਗੁਰਦੁਆਰਾ ਸ੍ਰੀ ਹੱਟ ਸਾਹਿਬ ਦੇ ਬਾਹਰ ਵਿਅਕਤੀ ਦੀ ਮਿਲੀ ਲਾਸ਼, ਫ਼ੈਲੀ ਸਨਸਨੀ

Friday, Aug 30, 2024 - 11:45 AM (IST)

ਸੁਲਤਾਨਪੁਰ ਲੋਧੀ (ਧੀਰ)- ਗੁਰਦੁਆਰਾ ਸ੍ਰੀ ਹੱਟ ਸਾਹਿਬ ਦੇ ਬਾਹਰ ਵਿਅਕਤੀ ਦੀ ਮਿਲੀ ਲਾਸ਼ ਮਿਲਣ ਨਾਲ ਸਨਸਨੀ ਫ਼ੈਲ ਗਈ। ਪੁਲਸ ਨੂੰ ਸੂਚਨਾ ਮਿਲੀ ਹੈ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਹੱਟ ਸਾਹਿਬ ਦੇ ਬਾਹਰ ਇਕ ਲਾਵਾਰਿਸ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਸੂਚਨਾ ਮਿਲਦੇ ਹੀ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਭੇਜ ਦਿੱਤਾ। 

ਪੁਲਸ ਵਾਰਸਾਂ ਦੀ ਭਾਲ ਕਰ ਰਹੀ ਹੈ ਤਾਂ ਜੋ ਮਾਮਲੇ ਦਾ ਪਤਾ ਲਗਾਇਆ ਜਾ ਸਕੇ। ਲਾਵਾਰਿਸ ਲਾਸ਼ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ. ਐੱਸ. ਆਈ. ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਮੁਰਦਾਘਰ ਵਿੱਚ ਰੱਖਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦੀ ਸ਼ਨਾਖ਼ਤ ਲਈ ਵਾਰਿਸਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਹੀ ਪੁਲੀਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ- ਜਾਣੋ ਕੌਣ ਹਨ ਅਕਾਲੀ ਦਲ ਦੇ ਨਵੇਂ ਬਣੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News