ਦੋਸਤਾਂ ਨਾਲ ਘਰੋਂ ਗਏ ਨੌਜਵਾਨ ਦੀ ਗੰਦੇ ਨਾਲੇ ''ਚੋਂ ਮਿਲੀ ਲਾਸ਼, ਪੁੱਤ ਨੂੰ ਮ੍ਰਿਤਕ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

Tuesday, Apr 23, 2024 - 06:33 PM (IST)

ਦੋਸਤਾਂ ਨਾਲ ਘਰੋਂ ਗਏ ਨੌਜਵਾਨ ਦੀ ਗੰਦੇ ਨਾਲੇ ''ਚੋਂ ਮਿਲੀ ਲਾਸ਼, ਪੁੱਤ ਨੂੰ ਮ੍ਰਿਤਕ ਦੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਬਟਾਲਾ (ਗੁਰਪ੍ਰੀਤ)- ਬਟਾਲਾ-ਕਾਦੀਆਂ ਰੋਡ 'ਤੇ ਇੱਕ ਗੰਦੇ ਨਾਲੇ ਤੋਂ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਨਾਲ ਪੂਰੇ ਇਲਾਕੇ ਭਰ 'ਚ ਸਨਸਨੀ ਫ਼ੈਲ ਗਈ, ਉਥੇ ਹੀ ਸਥਾਨਿਕ ਲੋਕਾਂ ਵਲੋਂ ਪੁਲਸ ਨੂੰ ਸੂਚਿਤ ਕੀਤਾ ਕਿ ਇੱਕ ਨੌਜਵਾਨ ਦੀ ਲਾਸ਼ ਰਜ਼ਾਈ ਵਿੱਚ ਲਪੇਟ ਕੇ ਗੰਦੇ ਨਾਲੇ ਵਿੱਚ ਪਈ ਮਿਲੀ ਹੈ। ਜਿਸ ਤੋਂ ਬਾਅਦ ਪੁਲਸ ਹਰਕਤ ਵਿਚ ਆਈ ਅਤੇ ਨੌਜਵਾਨ ਦੀ ਲਾਸ਼ ਬਾਹਰ ਕੱਢਿਆ ਗਿਆ। ਮ੍ਰਿਤਕ ਦੀ ਸ਼ਨਾਖ਼ਤ ਹੋਈ ਤਾਂ ਸਾਹਮਣੇ ਆਇਆ ਕੀ ਮ੍ਰਿਤਕ ਸਾਹਿਲ ਉਮਰ ਕਰੀਬ 24 ਸਾਲ ਬਾਲਮੀਕ ਮੁਹੱਲਾ ਕਾਦੀਆਂ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ- ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਵੱਡੇ ਭਰਾ ਦੀ ਮੌਤ ਤੋਂ ਦੋ ਦਿਨ ਬਾਅਦ ਛੋਟੇ ਦੀ ਵੀ ਹੋਈ ਮੌਤ

ਪੁਲਸ ਵਲੋਂ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕੀਤਾ ਤਾਂ ਮੌਕੇ 'ਤੇ ਪਰਿਵਾਰ ਪਹੁੰਚਿਆ ਅਤੇ ਉਹਨਾਂ ਦਾ ਰੋ-ਰੋ ਬੁਰਾ ਹਾਲ ਸੀ। ਉਧਰ ਮ੍ਰਿਤਕ ਦੀ ਮਾਂ ਪੰਮੀ ਨੇ ਦੱਸਿਆ ਕਿ ਉਸ ਦੇ ਪੁੱਤਰ ਨੂੰ ਉਸ ਦੇ ਦੋ ਦੋਸਤ ਕੱਲ ਬੀਤੀ ਦੁਪਹਿਰ ਇੱਕ ਵਜੇ ਆਪਣੇ ਨਾਲ ਲੈ ਗਏ ਸਨ ਅਤੇ ਜਦੋਂ ਉਹ ਦੇਰ ਰਾਤ ਵਾਪਸ ਨਹੀਂ ਆਇਆ ਤਾਂ ਉਸ ਦੀ ਭਾਲ ਆਪਣੇ ਤੌਰ 'ਤੇ ਕਰ ਰਹੇ ਸਨ ਪਰ ਸਾਹਿਲ ਦਾ ਕੁੱਝ ਵੀ ਪਤਾ ਨਹੀਂ ਲੱਗਿਆ। 

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਦੋ ਸਕੇ ਭਰਾ, ਇਕ ਦੀ ਮੌਕੇ 'ਤੇ ਮੌਤ

ਪਰਿਵਾਰ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਸ ਦੇ ਪੁੱਤਰ ਦੀ ਲਾਸ਼ ਸ਼ੈਲਰ ਦੇ ਨੇੜੇ ਪੈਂਦੇ ਗੰਦੇ ਨਾਲੇ ਤੋਂ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਸਾਡੇ ਪੁੱਤ ਦੀ ਲਾਸ਼ ਦੇ ਚਿਹਰੇ 'ਤੇ ਸੱਟਾਂ ਲੱਗੀਆਂ ਹਨ ਅਤੇ ਨੱਕ ਤੋਂ ਖ਼ੂਨ ਨਿਕਲਿਆ ਹੋਇਆ ਹੈ। ਪੁਲਸ ਥਾਣਾ ਕਾਦੀਆਂ ਦੇ ਐੱਸ. ਐੱਚ. ਓ ਬਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਵਲੋਂ ਲਾਸ਼ ਕਬਜ਼ੇ ਵਿੱਚ ਲੈ ਲਈ ਗਈ ਹੈ ਅਤੇ ਇਸ ਨੂੰ ਪੋਸਟਮਾਰਟਮ ਲਈ ਬਟਾਲਾ ਸਿਵਲ ਹਸਪਤਾਲ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਤੀ ਨੇ ਜ਼ਿਊਂਦੀ ਸਾੜ ਦਿੱਤੀ ਗਰਭਵਤੀ ਪਤਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News