ਸੂਏ ਨੇੜਿਓ ਬਰਾਮਦ ਹੋਈ ਕਤਲ ਕਰਕੇ ਸੁੱਟੀ ਅਣਪਛਾਤੀ ਜਨਾਨੀ ਦੀ ਲਾਸ਼, ਫੈਲੀ ਸਨਸਨੀ

Friday, Sep 16, 2022 - 10:33 AM (IST)

ਸੂਏ ਨੇੜਿਓ ਬਰਾਮਦ ਹੋਈ ਕਤਲ ਕਰਕੇ ਸੁੱਟੀ ਅਣਪਛਾਤੀ ਜਨਾਨੀ ਦੀ ਲਾਸ਼, ਫੈਲੀ ਸਨਸਨੀ

ਝਬਾਲ (ਨਰਿੰਦਰ) - ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਕਸੇਲ ਦੇ‌ ਬਾਹਰਵਾਰ ਸੂਏ ਨੇੜਿਓ ਪੁਲਸ ਨੂੰ ਇਕ ਅਣਪਛਾਤੀ ਜਨਾਨੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਜਨਾਨੀ ਦੀ ਧੌਣ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ ਹਨ। ਘਟਨਾ ਸਥਾਨ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।  

ਪੜ੍ਹੋ ਇਹ ਵੀ ਖ਼ਬਰ : ਮਾਸੂਮ ਧੀ ਦਾ ਸਹੀ ਢੰਗ ਨਾਲ ਪਾਲਣ-ਪੋਸ਼ਣ ਨਾ ਕਰ ਸਕਿਆ ਪਿਓ, ਨਹਿਰ ’ਚ ਦੇ ਦਿੱਤਾ ਧੱਕਾ, ਹੋਈ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਸਰਾਏ ਅਮਾਨਤ ਖਾਂ ਦੀ ਪੁਲਸ ਨੂੰ ਕਿਸੇ ਵਿਅਕਤੀ ਨੇ ਸੂਚਨਾ ਦਿੱਤੀ ਕਿ ਪਿੰਡ ਕਸੇਲ ਨੇੜੇ ਸੂਏ ’ਤੇ ਇਕ ਜਨਾਨੀ ਦੀ ਲਾਸ਼ ਪਈ ਹੋਈ ਹੈ, ਜਿਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰਾਂ ਨਾਲ ਵਾਰ ਕੀਤੇ ਹੋਏ ਹਨ। ਜਨਾਨੀ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ। ਪੁਲਸ ਨੇ ਕਾਨੂੰਨੀ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ ’ਚ ਲੈਕੇ ਸਿਵਲ ਹਸਪਤਾਲ ਵਿਖੇ ਪਛਾਣ ਲਈ ਰੱਖਵਾ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ : ਨਸ਼ਾ ਵੇਚਣ ਤੋਂ ਰੋਕਿਆ ਤਾਂ ਡਰੱਗ ਮਾਫੀਆ ਨੇ ਮਾਂ-ਪੁੱਤ ਨੂੰ ਨਿਰਵਸਤਰ ਕਰ ਕੁੱਟਿਆ, ਘਰ ਨੂੰ ਲਾਈ ਅੱਗ


author

rajwinder kaur

Content Editor

Related News