ਵਿਦੇਸ਼ ਪੜ੍ਹਾਈ ਕਰਨ ਲਈ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ

05/06/2024 6:27:50 PM

ਮਜੀਠਾ (ਸਰਬਜੀਤ)-ਕਰੀਬ ਡੇਢ ਮਹੀਨਾ ਪਹਿਲਾਂ ਕੈਨੇਡਾ ਗਏ ਮਹੱਦੀਪੁਰ ਦੇ ਨੌਜਵਾਨ ਗੁਰਸਾਹਬ ਸਿੰਘ ਦੀ ਸੜਕ ਹਾਦਸੇ ’ਚ ਮੌਤ ਹੋਣ ’ਤੇ ਲਾਸ਼ ਭਾਰਤ ਪੁੱਜਣ ਬਾਅਦ ਪਿੰਡ ਮਹੱਦੀਪੁਰ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਸਾਹਬ ਸਿੰਘ ਵਾਸੀ ਪਿੰਡ ਮਹੱਦੀਪੁਰ ਕਰੀਬ ਡੇਢ ਮਹੀਨਾ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ, ਜਿਸ ਦੀ ਇਕ ਸੜਕੀ ਹਾਦਸੇ ’ਚ ਮੌਤ ਹੋ ਗਈ ਸੀ, ਦੀ ਮ੍ਰਿਤਕ ਦੇਹ ਦਾ ਬੀਤੇ ਦਿਨ ਭਾਰਤ ਪੁੱਜਣ ਬਾਅਦ ਪਿੰਡ ਮਹੱਦੀਪੁਰ ਦੇ ਸ਼ਮਸ਼ਾਨਘਾਟ ‘ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

PunjabKesari

ਇਹ ਵੀ ਪੜ੍ਹੋ- ਵਿਦੇਸ਼ਾਂ ਤੋਂ ਗੈਂਗਸਟਰਾਂ ਵਲੋਂ ਅੱਧੀ ਦਰਜਨ ਤੋਂ ਵੱਧ ਕਾਰੋਬਾਰੀਆਂ ਤੋਂ ਮੰਗੀ ਕਰੋੜਾਂ ਦੀ ਫਿਰੌਤੀ, ਵਪਾਰੀਆਂ ’ਚ ਦਹਿਸ਼ਤ

ਮ੍ਰਿਤਕ ਦੇ ਮਾਮਾ ਸੁਖਚੈਨ ਸਿੰਘ ਸੁੱਖ ਭੰਗੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਸਾਹਬ ਸਿੰਘ (23) ਪੁੱਤਰ ਪਲਵਿੰਦਰ ਸਿੰਘ ਵਾਸੀ ਪਿੰਡ ਮਹੱਦੀਪੁਰ ਕਰੀਬ ਡੇਢ ਮਹੀਨਾ ਪਹਿਲਾਂ ਪੜ੍ਹਾਈ ਕਰਨ ਲਈ 13 ਮਾਰਚ 2024 ਨੂੰ ਕੈਨੇਡਾ ਗਿਆ ਸੀ। ਉਹ 13 ਅਪ੍ਰੈਲ ਨੂੰ ਕਾਲਜ ਤੋਂ ਪੈਦਲ ਹੀ ਵਾਪਸ ਆ ਰਿਹਾ ਸੀ ਕਿ ਸੜਕ ’ਤੇ ਤੇਜ਼ ਰਫ਼ਤਾਰ ਗੱਡੀਆਂ ਆਪਸ ’ਚ ਟਕਰਾਅ ਗਈਆਂ ਤੇ ਗੁਰਸਾਹਬ ਸਿੰਘ ਉਨ੍ਹਾਂ ਗੱਡੀਆਂ ਦੀ ਲਪੇਟ ਵਿਚ ਆ ਗਿਆ, ਜਿਸ ਦੀ ਮੌਕੇ ’ਤੇ ਮੌਤ ਹੋ ਗਈ। ਅੱਜ ਕਰੀਬ 22, 23 ਦਿਨਾਂ ਬਾਅਦ ਲਾਸ਼ ਭਾਰਤ ਲਿਆਂਦੀ ਗਈ ਤੇ ਅੰਤਿਮ ਸੰਸਕਾਰ ਪਿੰਡ ਮਹੱਦੀਪੁਰ ਦੇ ਸ਼ਮਸ਼ਾਨਘਾਟ ’ਚ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਕਿਸਾਨੀ ਮੋਰਚੇ 'ਚ ਸ਼ਾਮਲ ਕਿਸਾਨ ਔਰਤ ਬਲਵਿੰਦਰ ਕੌਰ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News