ਭਾਰਤੀ ਫੌਜੀ ਜਵਾਨ ਹਰਦੀਪ ਸਿੰਘ ਦੀ ਪਿੰਡ ਪਹੁੰਚੀ ਮ੍ਰਿਤਕ ਦੇਹ, 10 ਮਹੀਨੇ ਪਹਿਲਾਂ ਹੋਇਆ ਸੀ ਵਿਆਹ

Saturday, Aug 31, 2024 - 06:27 PM (IST)

ਭਾਰਤੀ ਫੌਜੀ ਜਵਾਨ ਹਰਦੀਪ ਸਿੰਘ ਦੀ ਪਿੰਡ ਪਹੁੰਚੀ ਮ੍ਰਿਤਕ ਦੇਹ, 10 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਗੁਰਦਾਸਪੁਰ (ਕੈਪਟਨ)- ਗੁਰਦਾਸਪੁਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਭਾਰਤੀ ਫੌਜ ਦੇ ਜਵਾਨ ਹਰਦੀਪ ਸਿੰਘ (29 ਸਾਲ) ਦੀ ਬੀਤੇ ਕੱਲ੍ਹ ਡਿਊਟੀ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ। ਅੱਜ ਫੌਜੀ ਜਵਾਨ ਦੀ ਮ੍ਰਿਤਕ ਦੇਹ ਪਿੰਡ ਕੋਟਲਾ ਸੂਬਾ ਸਿੰਘ ਜ਼ਿਲ੍ਹਾ ਗੁਰਦਾਸਪੁਰ ਵਿਖੇ ਪਹੁੰਚੀ, ਜਿਥੇ ਫੌਜ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਸ਼ਹੀਦ ਹਰਦੀਪ ਸਿੰਘ ਆਸਾਮ ਦੇ ਤੇਜਾਪੁਰ ਵਿਖੇ ਡਿਊਟੀ ਤੇ ਤਾਇਨਾਤ ਸੀ, ਜਿਥੇ ਪੀ. ਟੀ. ਕਰਨ ਦੇ ਬਾਅਦ ਜਦ ਉਹ ਵਾਪਸ ਆਪਣੀ ਬੈਰਕ ਵਿਚ ਆਰਾਮ ਕਰਨ ਲਈ ਪੁੱਜਾ ਤਾਂ ਅਚਾਨਕ ਉਸ ਦੇ ਸਰੀਰਕ ਪ੍ਰੇਸ਼ਾਨੀ ਆਉਣ ਕਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹਰਦੀਪ ਸਿੰਘ ਵਿਆਹਿਆ ਹੋਇਆ ਸੀ, ਉਸ ਦੇ ਵਿਆਹ ਨੂੰ ਕਰੀਬ 10 ਮਹੀਨੇ ਹੋਏ ਸਨ। ਇਸ ਦੌਰਾਨ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ ਅਤੇ ਪੂਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਰਹੀ ਹੈ।

ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News