ਸ਼ਹੀਦ ਗੁਰਪ੍ਰੀਤ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

Saturday, Jan 13, 2024 - 06:37 PM (IST)

ਸ਼ਹੀਦ ਗੁਰਪ੍ਰੀਤ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਗੁਰਦਾਸਪੁਰ(ਗੁਰਪ੍ਰੀਤ)- ਜੰਮੂ-ਕਸ਼ਮੀਰ ਦੇ ਗੁਲਮਰਗ 'ਚ ਡਿਊਟੀ ਦੌਰਾਨ ਬਰਫੀਲੀ ਪਹਾੜੀਆਂ ਤੋਂ ਤਿਲਕਣ ਕਾਰਨ ਸ਼ਹੀਦ ਹੋਏ ਫੌਜੀ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਤਿਬੜੀ ਛਾਉਣੀ ਤੋਂ ਹੁੰਦੇ ਹੋਏ ਉਨ੍ਹਾਂ ਦੇ ਪਿੰਡ ਭੈਣੀ ਖੱਦਰ ਪਹੁੰਚੀ। ਮ੍ਰਿਤਕ ਦੇ ਪਿੰਡ ਪੁੱਜਣ ਤੋਂ ਬਾਅਦ ਪੂਰੇ ਇਲਾਕੇ 'ਚ ਸੋਗ ਦਾ ਮਾਹੌਲ ਬਣ ਗਿਆ ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।ਇਸ ਦੌਰਾਨ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ, ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਫੌਜੀ ਅਧਿਕਾਰੀ ਮੌਕੇ 'ਤੇ ਪਹੁੰਚੇ। ਇਸ ਮੌਕੇ ਸ਼ਹੀਦ ਦੇ ਪਿਤਾ ਨਰਿੰਦਰ ਸਿੰਘ ਨੇ ਦੁਖੀ ਦਿਲ ਨਾਲ ਪੁੱਤਰ ਨੂੰ ਅਗਨੀ ਭੇਟ ਕੀਤੀ ਦਿੱਤੀ। ਮਾਤਾ ਲਖਵਿੰਦਰ ਕੌਰ ਨੇ ਦੱਸਿਆ ਕਿ ਉਹ ਛੁੱਟੀ ਤੋਂ ਬਾਅਦ 25 ਅਗਸਤ ਨੂੰ ਰਿਸ਼ਤਾ ਕਰਵਾ ਕੇ ਵਾਪਸ ਪਰਤ ਗਿਆ ਅਤੇ ਕਿਹਾ ਕਿ ਉਹ ਮਾਰਚ ਅਤੇ ਅਪ੍ਰੈਲ ਵਿਚ ਛੁੱਟੀ 'ਤੇ ਵਾਪਸ ਕੇ ਵਿਆਹ ਕਰਵਾ ਲਵੇਗਾ ਪਰ ਉਸ ਦੀ ਸ਼ਹਾਦਤ ਦੀ ਖ਼ਬਰ ਤੋਂ ਬਾਅਦ ਉਸ ਦੇ ਸਾਰੇ ਸੁਪਨੇ ਚਕਨਾਚੂਰ ਹੋ ਗਏ।

ਇਹ ਵੀ ਪੜ੍ਹੋ  ਮੌਸਮ ਵਿਭਾਗ ਦਾ ਰੈੱਡ ਅਲਰਟ, ਗੁਰੂ ਨਗਰੀ ’ਚ ਲੋਹੜੀ ਮੌਕੇ ਸ਼ਾਮ ਨੂੰ ਤਾਪਮਾਨ 1 ਡਿਗਰੀ ਤੱਕ ਹੋਣ ਦੀ ਸੰਭਾਵਨਾ

PunjabKesari

ਕਾਂਸਟੇਬਲ ਗੁਰਪ੍ਰੀਤ ਸਿੰਘ 6 ਸਾਲ ਪਹਿਲਾਂ 73 ਫੀਲਡ ਰੈਜੀਮੈਂਟ ਵਿੱਚ ਭਰਤੀ ਹੋਇਆ ਸੀ ਅਤੇ ਇਸ ਦੌਰਾਨ ਜ਼ਿਆਦਾਤਰ ਸਾਲਾਂ ਦੌਰਾਨ ਉਹ ਅੱਤਵਾਦ ਪ੍ਰਭਾਵਿਤ ਇਲਾਕਿਆਂ ਵਿੱਚ ਰਿਹਾ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪਿਛਲੇ ਸਾਲ ਅਗਸਤ ਮਹੀਨੇ ਪੱਛਮੀ ਬੰਗਾਲ ਦੇ ਵੀਨਾਗੁੜੀ ਤੋਂ 45 ਦਿਨਾਂ ਦੀ ਛੁੱਟੀ 'ਤੇ ਆਇਆ ਸੀ। ਛੁੱਟੀ ਪੂਰੀ ਕਰਨ ਤੋਂ ਬਾਅਦ ਉਹ ਸਿੱਧੇ ਤੌਰ 'ਤੇ 18 ਰਾਸ਼ਟਰੀ ਰਾਈਫਲਜ਼ ਜੋ ਕਿ ਜੰਮੂ-ਕਸ਼ਮੀਰ ਦੇ  ਅੱਤਵਾਦ ਤੋਂ ਖੇਤਰ ਗੁਲਮਰਗ ਸੈਕਟਰ 'ਚ ਤਾਇਨਾਤ ਸੀ। ਜਿੱਥੇ ਉਸ ਨੇ ਦੇਸ਼ ਦੀ ਰੱਖਿਆ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ।

PunjabKesari

ਇਹ ਵੀ ਪੜ੍ਹੋ : ਲੋਹੜੀ ਮੌਕੇ ਛਿੜੀ ਕੰਬਣੀ, ਸ਼ਿਮਲਾ ਤੇ ਡਲਹੌਜ਼ੀ ਨਾਲੋਂ ਵੀ ਠੰਡਾ ਰਿਹਾ ਗੁਰਦਾਸਪੁਰ, ਇਨ੍ਹਾਂ ਸ਼ਹਿਰਾਂ ਲਈ ਅਲਰਟ ਜਾਰੀ

ਸ਼ਹੀਦ ਕਾਂਸਟੇਬਲ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਮਾਤਾ ਲਖਵਿੰਦਰ ਕੌਰ, ਪਿਤਾ ਨਰਿੰਦਰ ਸਿੰਘ ਅਤੇ ਛੋਟਾ ਭਰਾ ਹਰਪ੍ਰੀਤ ਸਿੰਘ ਛੱਡ ਗਿਆ ਹੈ। ਪਰਿਵਾਰ ਨੇ ਦੱਸਿਆ ਗੁਰਪ੍ਰੀਤ ਇਕੱਲਾ ਹੀ ਰੋਟੀ-ਰੋਜ਼ੀ ਦਾ ਮਾਲਕ ਸੀ ਅਤੇ ਘਰ ਦੀ ਸਾਰੀ ਜ਼ਿੰਮੇਵਾਰੀ ਉਸ ਦੇ ਮੋਢਿਆਂ 'ਤੇ ਸੀ ਪਰ ਉਸ ਦੇ ਜਾਣ ਨਾਲ ਪਰਿਵਾਰ 'ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ।

PunjabKesari

ਪਿੰਡ ਵਾਸੀਆਂ ਨੇ ਕਿਹਾ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ। ਇਸ ਦੌਰਾਨ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੇ ਨਾਲ ਹੈ ਅਤੇ ਸਰਕਾਰ ਵੱਲੋਂ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਜਿਸ ਪਿੰਡ ਵਿੱਚ ਉਹ ਖੜ੍ਹਾ ਹੈ, ਇਸ ਪਿੰਡ ਦੇ 100 ਦੇ ਕਰੀਬ ਨੌਜਵਾਨ ਦੇਸ਼ ਦੀ ਸੁਰੱਖਿਆ ਲਈ ਫੌਜ ਵਿੱਚ ਦੇਸ਼ ਦੀ ਸੇਵਾ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ : ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਧਾਰਮਿਕ ਸਥਾਨਾਂ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਤ

ਉਨ੍ਹਾਂ ਕਿਹਾ ਕਿ ਸ਼ਹੀਦ ਗੁਰਪ੍ਰੀਤ ਸਿੰਘ ਦੇ ਨਾਂ 'ਤੇ ਪਿੰਡ 'ਚ ਸਟੇਡੀਅਮ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖੁਦ ਪਰਿਵਾਰ ਨੂੰ ਮਿਲਣ ਆਉਣਗੇ ਅਤੇ ਜੋ ਵੀ ਸਰਕਾਰੀ ਸਹੂਲਤਾਂ ਹਨ ਉਹ ਪਰਿਵਾਰ ਨੂੰ ਜਲਦ ਦਿੱਤੀਆਂ ਜਾਣਗੀਆਂ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News