ਇਟਲੀ 'ਚ ਜਾਨ ਗੁਆਉਣ ਵਾਲੇ ਸੁਖਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਧਾਹਾਂ ਮਾਰ ਰੋਇਆ ਪਰਿਵਾਰ

Saturday, May 06, 2023 - 04:15 PM (IST)

ਇਟਲੀ 'ਚ ਜਾਨ ਗੁਆਉਣ ਵਾਲੇ ਸੁਖਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਧਾਹਾਂ ਮਾਰ ਰੋਇਆ ਪਰਿਵਾਰ

ਤਰਨਤਾਰਨ- ਇਟਲੀ ਸੜਕ ਹਾਦਸੇ 'ਚ ਮਰੇ ਨੌਜਵਾਨ ਸੁਖਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਜੱਦੀ ਪਿੰਡ ਤੁੜ ਪੁੱਜੀ ਅਤੇ ਪਿੰਡ ਤੁੜ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦਈਏ ਕਿ ਸੁਖਪ੍ਰੀਤ ਸਿੰਘ ਦੀ ਉਮਰ 20 ਸਾਲ ਦੇ ਕਰੀਬ ਸੀ ਅਤੇ ਇਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਸੁਖਪ੍ਰੀਤ ਸਿੰਘ ਦੋ ਸਾਲ ਪਹਿਲਾਂ ਹੀ ਇਟਲੀ ਗਿਆ ਸੀ ਅਤੇ ਸ਼ਾਮ ਨੂੰ ਕੰਮ ਤੋਂ ਵਾਪਸ ਆਉਂਦੇ ਸਮੇਂ ਉਸਦੇ ਸਾਈਕਲ ਨੂੰ ਇਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ ਸੀ ਅਤੇ ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। 

PunjabKesari

ਇਹ ਵੀ ਪੜ੍ਹੋ- ਸ਼੍ਰੀਲੰਕਾ ਤੋਂ ਵੀ ਬਦਤਰ ਹੋਏ ਪਾਕਿ ਦੇ ਹਾਲਾਤ, 89 ਫ਼ੀਸਦੀ ਲੋਕਾਂ ਨੂੰ ਨਹੀਂ ਮਿਲ ਰਿਹੈ ਢਿੱਡ ਭਰ ਕੇ ਖਾਣਾ

ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਪੰਜਾਬ ਅਤੇ ਭਾਰਤ ਸਰਕਾਰ ਨੂੰ ਆਪਣੇ ਨੌਜਵਾਨਾਂ ਲਈ ਇਥੇ ਹੀ ਰੁਜ਼ਗਾਰ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਨੂੰ ਵਿਦੇਸ਼ਾਂ 'ਚ ਜਾ ਕੇ ਖੱਜਲ ਖੁਆਰ ਨਾ ਹੋਣਾ ਪਵੇ। ਪਰਿਵਾਰ ਨੇ ਇਹ ਵੀ ਮੰਗ ਕੀਤੀ ਕਿ ਜੇਕਰ ਵਿਦੇਸ਼ ਤੋਂ ਅਜਿਹੀ ਕੋਈ ਮੰਦਭਾਗੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਸਰਕਾਰ ਲਾਸ਼ ਨੂੰ ਭਾਰਤ ਲਿਆਉਣ ਅਤੇ ਪਰਿਵਾਰਾਂ ਦੀ ਢੁਕਵੀਂ ਮਦਦ ਕਰਨੀ ਚਾਹੀਦੀ ਹੈ। 

ਇਹ ਵੀ ਪੜ੍ਹੋ- ਓਮਾਨ 'ਚ ਫ਼ਸੀਆਂ ਪੰਜਾਬੀ ਕੁੜੀਆਂ ਲਈ ਫ਼ਰਿਸ਼ਤਾ ਬਣਨਗੇ MP ਸਾਹਨੀ, ਵਤਨ ਲਿਆਉਣ ਦੀ ਪ੍ਰਕਿਰਿਆ ਸ਼ੁਰੂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News