ਪੰਜਾਬ ਤੋਂ ਵੱਡੀ ਖ਼ਬਰ: ਜੰਗਲ ''ਚੋਂ ਮਿਲੀ ਮੁੰਡੇ-ਕੁੜੀ ਦੀ ਲਾਸ਼, ਹਾਲਤ ਵੇਖ ਪੁਲਸ ਰਹਿ ਗਈ ਹੈਰਾਨ

Sunday, Aug 18, 2024 - 07:02 PM (IST)

ਪੰਜਾਬ ਤੋਂ ਵੱਡੀ ਖ਼ਬਰ: ਜੰਗਲ ''ਚੋਂ ਮਿਲੀ ਮੁੰਡੇ-ਕੁੜੀ ਦੀ ਲਾਸ਼, ਹਾਲਤ ਵੇਖ ਪੁਲਸ ਰਹਿ ਗਈ ਹੈਰਾਨ

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ-ਚਿੰਤਪੁਰਨੀ ਮਾਰਗ 'ਤੇ ਸਥਿਤ ਪਿੰਡ ਚੌਹਾਲ ਨੇੜੇ ਸਥਿਤ ਜੀਨਾ ਵੈਲ੍ਹੀ ਕੋਲੋਂ ਸੰਘਣੇ ਜੰਗਲ ਵਿਚੋਂ ਮੁੰਡੇ ਅਤੇ ਕੁੜੀ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਸ ਘਟਨਾ ਤੋਂ ਇਲਾਕੇ ਵਿਚ ਦਹਿਸ਼ਤ ਫ਼ੈਲ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੇ ਪੁਲਸ ਅਧਿਕਾਰੀ ਅਤੇ ਐੱਸ. ਪੀ. ਸਰਬਜੀਤ ਸਿੰਘ ਬਾਹੀਆ, ਡੀ. ਐੱਸ. ਪੀ. ਸਿਟੀ ਦੀਪ ਅਮਨ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਮੁੰਡੇ-ਕੁੜੀ ਦੀਆਂ ਲਾਸ਼ਾਂ ਦੀ ਹਾਲਤ ਵੇਖ ਪੁਲਸ ਵੀ ਹੈਰਾਨ ਰਹਿ ਗਈ। 

ਇਹ ਵੀ ਪੜ੍ਹੋ- ਪੰਜਾਬ 'ਚ ਰੱਖੜੀ ਮੌਕੇ ਛੁੱਟੀ ਰਹੇਗੀ ਜਾਂ ਨਹੀਂ, ਪੜ੍ਹੋ ਸਰਕਾਰ ਦੀ ਨੋਟੀਫਿਕੇਸ਼ਨ

PunjabKesari

ਮ੍ਰਿਤਕਾ ਦੀ ਪਛਾਣ ਸੰਦੀਪ ਤਿਵਾੜੀ ਪੁੱਤਰ ਹਰੀਸ਼ ਚੰਦਰ ਤਿਵਾੜੀ ਵਾਸੀ ਜਲੰਧਰ ਅਤੇ ਪੂਜਾ ਵਜੋਂ ਹੋਈ ਹੈ। ਦੋਵੇਂ ਮ੍ਰਿਤਕ ਜਲੰਧਰ ਦੇ ਹੀ ਰਹਿਣ ਵਾਲੇ ਹਨ, ਜਿਸ ਥਾਂ 'ਤੇ ਦੋਵਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨਸ ਉਹ ਸੰਘਣਾ ਜੰਗਲ ਹੈ ਅਤੇ ਇਹ ਦੋਵੇਂ ਇਥੇ ਕਿਵੇਂ ਪਹੁੰਚੇ ਪੁਲਸ ਇਸ ਦੀ ਜਾਂਚ-ਪੜਤਾਲ ਕਰ ਰਹੀ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਐੱਸ. ਪੀ. ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਵਾਂ ਵਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਹੈ, ਇਸ ਬਾਰੇ ਜਾਂਚ ਉਪਰੰਤ ਹੀ ਕੁਝ ਕਿਹਾ ਜਾ ਸਕਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


 


author

shivani attri

Content Editor

Related News