ਪਠਾਨਕੋਟ ਬੱਸ ਸਟੈਂਡ 'ਤੇ ਬਣਿਆ ਦਹਿਸ਼ਤ ਦਾ ਮਾਹੌਲ, ਬੱਸ 'ਚ ਡਰਾਈਵਰ ਦੀ ਲਾਸ਼ ਵੇਖ ਡਰ ਗਏ ਲੋਕ

Monday, Feb 13, 2023 - 05:48 PM (IST)

ਪਠਾਨਕੋਟ ਬੱਸ ਸਟੈਂਡ 'ਤੇ ਬਣਿਆ ਦਹਿਸ਼ਤ ਦਾ ਮਾਹੌਲ, ਬੱਸ 'ਚ ਡਰਾਈਵਰ ਦੀ ਲਾਸ਼ ਵੇਖ ਡਰ ਗਏ ਲੋਕ

ਪਠਾਨਕੋਟ (ਧਰਮਿੰਦਰ)- ਪਠਾਨਕੋਟ ਬੱਸ ਸਟੈਂਡ ਉਸ ਸਮੇਂ ਦਹਿਸ਼ਤ ਮਾਹੌਲ ਬਣ ਗਿਆ, ਜਦੋਂ ਬੱਸ ਸਟੈਂਡ 'ਤੇ ਖੜੀ ਇਕ ਪ੍ਰਾਈਵੇਟ ਬੱਸ 'ਚ ਲੋਕਾਂ ਨੇ ਇਕ ਵਿਅਕਤੀ ਦੀ ਲਾਸ਼ ਨੂੰ ਦੇਖਿਆ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ 'ਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਭਰ ਜਵਾਨੀ 'ਚ ਜਹਾਨੋਂ ਤੁਰ ਗਿਆ ਪੁੱਤ

PunjabKesari
 

ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਹਿਚਾਣ ਡਰਾਈਵਰ ਸਤਨਾਮ ਸਿੰਘ ਵਜੋਂ ਹੋਈ ਹੈ। ਜਿਸ ਨੂੰ ਲੈ ਕੇ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਵਿਦਿਆਰਥੀਆਂ ਦੇ ਬਸਤੇ 'ਚ ਪੁੱਜੀ ਸ਼ਰਾਬ, DEO ਦਾ ਹੁਕਮ- ਬੈਗ ਤੇ ਬੋਤਲਾਂ ਕਰੋ ਚੈੱਕ

ਇਸ ਬਾਰੇ ਮੌਕੇ 'ਤੇ ਪਹੁੰਚੀ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਕਿਸੇ ਵਿਅਕਤੀ ਦੀ ਲਾਸ਼ ਬੱਸ 'ਚ ਮਿਲੀ ਹੈ। ਮੌਕੇ 'ਤੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ ਲਾਸ਼ ਇਕ ਡਰਾਈਵਰ ਦੀ ਹੈ। ਜਿਸ ਦੇ ਬਾਅਦ ਲਾਸ਼ ਨੂੰ ਪੋਸਟਮਾਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਜਲਦ ਹੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News