ਸ਼ੱਕੀ ਹਾਲਾਤ ''ਚ ਖ਼ੇਤਾਂ ''ਚੋਂ ਮਿਲੀ ਨੌਜਵਾਨ ਦੀ ਲਾਸ਼, ਪੁੱਤ ਦੀ ਮ੍ਰਿਤਕ ਦੇਹ ਨੂੰ ਦੇਖ ਮਾਪਿਆਂ ਦੇ ਉੱਡ ਗਏ ਹੋਸ਼

Sunday, Oct 08, 2023 - 06:54 PM (IST)

ਸ਼ੱਕੀ ਹਾਲਾਤ ''ਚ ਖ਼ੇਤਾਂ ''ਚੋਂ ਮਿਲੀ ਨੌਜਵਾਨ ਦੀ ਲਾਸ਼, ਪੁੱਤ ਦੀ ਮ੍ਰਿਤਕ ਦੇਹ ਨੂੰ ਦੇਖ ਮਾਪਿਆਂ ਦੇ ਉੱਡ ਗਏ ਹੋਸ਼

ਅੱਚਲ ਸਾਹਿਬ (ਗੋਰਾ ਚਾਹਲ)- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਪੈਂਦੇ ਪਿੰਡ ਮਿਸ਼ਰਪੁਰਾ ਦੇ ਪਿਛਲੇ ਕਾਫ਼ੀ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਝੋਨੇ ਦੇ ਖੇਤਾਂ ਵਿੱਚੋਂ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਪਿਤਾ ਜੋਗਿੰਦਰਪਾਲ  ਨੇ ਦੱਸਿਆ ਕਿ ਮੇਰਾ ਮੁੰਡਾ ਮੋਹਿਤ ਕੁਮਾਰ ਉਮਰ 20 ਸਾਲ ਜੋ ਕਿ ਮਿਸਤਰੀਆਂ ਨਾਲ ਲੇਬਰ ਦਾ ਕੰਮ ਕਰਦਾ ਸੀ ਅਤੇ 8 ਵਜੇ ਸਵੇਰੇ ਘਰੋਂ ਕੰਮ 'ਤੇ ਜਾਣ ਲਈ ਕਹਿ ਕੇ ਗਿਆ ਅਤੇ ਸ਼ਾਮ ਨੂੰ ਜਦ ਘਰ ਵਾਪਸ ਨਾ ਪਰਤਿਆ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਦੀ ਉਸ ਦੀ ਕਾਫ਼ੀ ਭਾਲ ਕੀਤੀ ਗਈ ਅਤੇ ਨਾ ਮਿਲਣ 'ਤੇ ਥਾਣਾ ਰੰਗੜ ਨੰਗਲ ਵਿਖੇ ਉਸ ਦੀ ਲਾਪਤਾ ਦੀ ਰਿਪੋਰਟ ਲਿਖਾਈ ਗਈ ਪਰ ਅੱਜ ਪਿੰਡ ਦੇ ਨੇੜੇ ਝੋਨੇ ਦੇ ਖੇਤਾਂ ਵਿੱਚੋਂ ਮੇਰੇ ਪੁੱਤਰ ਮੋਹਿਤ ਕੁਮਾਰ ਦੀ ਲਾਸ਼ ਮਿਲੀ ਹੈ। ਜਿਸ ਨੂੰ ਦੇਖ ਮਾਪਿਆਂ ਦੇ ਹੋਸ਼ ਉੱਡ ਗਏ ਅਤੇ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ-  ਭਿਆਨਕ ਸੜਕ ਹਾਦਸੇ ਨੇ ਘਰ 'ਚ ਪੁਆਏ ਵੈਣ, ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤ ਦੀ ਹੋਈ ਮੌਤ

ਮ੍ਰਿਤਕ ਦੇ ਪਿਤਾ ਜੋਗਿੰਦਰ ਪਾਲ ਸਿੰਘ ਨੇ ਕਿਹਾ ਕਿ ਮੇਰੇ ਨੌਜਵਾਨ ਮੁੰਡੇ ਦਾ ਕਿਸੇ ਵੱਲੋਂ ਕਤਲ ਕੀਤਾ ਗਿਆ। ਉਹਨਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਕਿਹਾ ਕਿ ਜਿਨਾਂ ਵੱਲੋਂ ਵੀ ਮੇਰੇ ਪੁੱਤਰ ਦਾ ਕਤਲ ਕੀਤਾ ਗਿਆ ਹੈ। ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਮੌਕੇ 'ਤੇ ਥਾਣਾ ਰੰਗੜ ਨੰਗਲ ਦੇ ਐੱਸ.ਆਈ. ਜਗਦੀਸ਼ ਸਿੰਘ, ਏ.ਐੱਸ.ਆਈ ਹਰਪਿੰਦਰ ਸਿੰਘ, ਏ.ਐੱਸ.ਆਈ ਅਮਰਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਆਪਣੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹਸਪਤਾਲ ਦੀ ਵੱਡੀ ਵਾਰਦਾਤ, ਨਵਜੰਮਿਆ ਬੱਚਾ ਚੋਰੀ, 14 ਸਾਲਾਂ ਬਾਅਦ ਘਰ ਆਈਆਂ ਸਨ ਖੁਸ਼ੀਆਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News