ਅੱਤਵਾਦੀ ਹਮਲੇ 'ਚ ਮਾਰੇ ਗਏ ਨੌਜਵਾਨ ਦੀ ਘਰ ਪੁੱਜੀ ਲਾਸ਼, ਪੁੱਤ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ

Thursday, Feb 08, 2024 - 02:02 PM (IST)

ਅੰਮ੍ਰਿਤਸਰ (ਵੈੱਬ ਡੈਸਕ)- ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿਚ ਬੀਤੇ ਦਿਨ ਦੇਰ ਸ਼ਾਮ ਅੱਤਵਾਦੀਆਂ ਵੱਲੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਗਿਆ। ਇਸ ਦੌਰਾਨ ਅੱਤਵਾਦੀਆਂ ਵੱਲੋਂ ਸ਼ਹੀਦਗੰਜ ਖੱਬਾ ਕਦਲ ਇਲਾਕੇ ਵਿਚ ਦੋ ਨੌਜਵਾਨਾਂ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪੁੱਤਰ ਸਰਮੁੱਖ ਸਿੰਘ ਅਤੇ ਰੋਹਿਤ ਮਸੀਹ ਪੁੱਤਰ ਪ੍ਰੇਮ ਮਸੀਹ ਵਜੋਂ ਹੋਈ ਜੋ ਕਿ ਕਸਬਾ ਚਮਿਆਰੀ, ਨੇੜੇ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਸੀ।

ਇਹ ਵੀ ਪੜ੍ਹੋ : ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ ਨਾਲ ਛੇੜਛਾੜ ਨਿੰਦਣਯੋਗ : ਧਾਮੀ

ਇਸ ਦੌਰਾਨ ਅੱਜ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਕਸਬੇ ਚਮਿਆਰੀ 'ਚ ਪਹੁੰਚੀ, ਪੁੱਤਰ ਦੀ ਲਾਸ਼ ਨੂੰ ਆਪਣੇ ਸਾਹਮਣੇ ਦੇਖ ਮਾਂ ਦਾ ਰੋ-ਰੋ ਬੁਰਾ ਹਾਲ ਹੈ ਅਤੇ ਪੂਰੇ ਕਸਬੇ 'ਚ ਸੋਗ ਦੀ ਲਹਿਰ ਫ਼ੈਲ ਗਈ। ਵੀਡੀਓ 'ਚ ਦੇਖ ਸਕਦੇ ਹੋ ਪਰਿਵਾਰ ਦਾ ਹਾਲ ਨਹੀਂ ਵੇਖਿਆ ਜਾ ਰਿਹਾ। ਪਿੰਡ ਦਾ ਹਰ ਵਿਅਕਤੀ ਨੌਜਵਾਨ ਨੂੰ ਦੇਖ ਰੋ ਰਿਹਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨਾਂ ਦੇ ਪਰਿਵਾਰ ਆਪਣੇ ਪੁੱਤਰਾਂ ਦੀ ਕਮਾਈ ਦੇ ਨਿਰਭਰ ਸਨ ਅਤੇ ਹੁਣ ਪਰਿਵਾਰ ਦੇ ਸਿਰ ਤੋਂ ਰੋਟੀ ਦਾ ਸਹਾਰਾ ਵੀ ਉੱਠ ਚੁੱਕਾ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਸਰਮੁੱਖ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਇੱਕ ਠੇਕੇਦਾਰ ਨਾਲ ਸ੍ਰੀਨਗਰ ਵਿਖੇ ਲੱਕੜ ਦੇ ਮਿਸਤਰੀ ਵੱਜੋਂ ਕੰਮ ਕਰਦਾ ਸੀ ਅਤੇ ਦਿਵਾਲੀ 'ਤੇ ਘਰ ਵਾਪਸ ਆਇਆ ਸੀ। ਉਨ੍ਹਾਂ ਦੱਸਿਆ ਕਿ ਜ਼ਿਆਦਾ ਠੰਡ ਹੋਣ ਕਾਰਨ ਉਹ ਅਜੇ ਦੋ ਦਿਨ ਪਹਿਲਾਂ ਹੀ ਸ਼੍ਰੀਨਗਰ ਵਾਪਸ ਗਿਆ ਸੀ। ਦੂਜੇ ਪਾਸੇ ਮਾਪਿਆਂ ਦੇ ਇਕਲੌਤੇ ਪੁੱਤਰ ਰੋਹਿਤ ਮਸੀਹ ਦੇ ਪਿਤਾ ਪ੍ਰੇਮ ਮਸੀਹ ਨੇ ਰੋਂਦਿਆਂ ਦੱਸਿਆ ਕਿ ਰੋਹਿਤ ਪਹਿਲੀ ਵਾਰ ਹੀ ਅੰਮ੍ਰਿਤਪਾਲ ਸਿੰਘ ਦੇ ਨਾਲ ਕੰਮ-ਕਾਜ ਲਈ ਸ਼੍ਰੀਨਗਰ ਗਿਆ ਸੀ ਕਿ ਇੱਕ ਦਿਨ ਬਾਅਦ ਹੀ ਉਨ੍ਹਾਂ 'ਤੇ ਇਹ ਕਹਿਰ ਵਾਪਰ ਗਿਆ ਹੈ। 

ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਮੁਖੀ ਸਮੇਤ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਪਾਰਲੀਮੈਂਟ ’ਚ ਕੀਤੀ ਸ਼ਿਰਕਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Shivani Bassan

Content Editor

Related News