ਕੁੱਟਮਾਰ ਦਾ ਸ਼ਿਕਾਰ ਹੋਏ ਟਾਂਡਾ ਦੇ 13 ਸਾਲਾ ਮੁੰਡੇ ਦੀ PGI ''ਚ ਮੌਤ, ਪਰਿਵਾਰ ''ਚ ਪਿਆ ਚੀਕ-ਚਿਹਾੜਾ
Saturday, Nov 12, 2022 - 12:24 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪਿੰਡ ਰਾਂਦੀਆਂ ਵਿਚ 30 ਅਕਤੂਬਰ ਨੂੰ ਹੋਏ ਝਗੜੇ ਵਿਚ ਤੇਜ਼ਧਾਰ ਹਥਿਆਰ ਦੇ ਵਾਰ ਨਾਲ ਜ਼ਖ਼ਮੀ ਹੋਏ 13 ਵਰ੍ਹਿਆਂ ਦੇ ਮੁੰਡੇ ਦੀ ਪੀ. ਜੀ. ਆਈ. ਚੰਡੀਗੜ ਵਿਚ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਮੁੰਡੇ ਦੀ ਪਛਾਣ ਕਰਨ ਪੁੱਤਰ ਅਵਤਾਰ ਲਾਲ ਦੇ ਰੂਪ ਵਿਚ ਹੋਈ ਹੈ।
ਪਿੰਡ ਦੇ ਹੀ ਨੌਜਵਾਨ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਰਨ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ ਸੀ। ਉਸ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਮੁੱਢਲੀ ਡਾਕਟਰੀ ਮਦਦ ਤੋਂ ਬਾਅਦ ਪੀ. ਜੀ. ਆਈ. ਚੰਡੀਗੜ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਹੁਣ ਮੌਤ ਹੋ ਗਈ ਹੈ। ਕਰਨ ਦੇ ਪਿਤਾ ਨੇ ਪਿੰਡ ਦੇ ਇਕ ਨੌਜਵਾਨ ਉੱਤੇ ਉਸ ਦੇ ਪੁੱਤਰ ਨੂੰ ਕਤਲ ਕਰਨ ਦਾ ਦੋਸ਼ ਲਾਇਆ ਹੈ, ਜਿਸ ਦੇ ਆਧਾਰ 'ਤੇ ਪੁਲਸ ਕਾਰਵਾਈ ਕਰਨ ਵਿਚ ਜੁਟੀ ਹੋਈ ਹੈ।
ਇਹ ਵੀ ਪੜ੍ਹੋ : ਭੈਣ ਨਾਲ ਲਵ ਮੈਰਿਜ ਕਰਨ ਮਗਰੋਂ ਤਲਾਕ ਦੇਣ ਦੀ ਰਜਿੰਸ਼ ਦੀ ਕੱਢੀ ਖਾਰ, ਦਿੱਤਾ ਖ਼ੌਫ਼ਨਾਕ ਵਾਰਦਾਤ ਨੂੰ ਅੰਜਾਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।