ਨਸ਼ੇ ਦੇ ਦੈਂਤ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, 24 ਸਾਲਾ ਨੌਜਵਾਨ ਦੀ ਮੌਤ

Thursday, Jul 04, 2024 - 11:09 AM (IST)

ਨਸ਼ੇ ਦੇ ਦੈਂਤ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, 24 ਸਾਲਾ ਨੌਜਵਾਨ ਦੀ ਮੌਤ

ਅੰਮ੍ਰਿਤਸਰ (ਗੁਰਪ੍ਰੀਤ)- ਪੰਜਾਬ 'ਚ ਆਏ ਦਿਨ ਨਸ਼ੇ ਦੀ ਭੇਟ ਨੌਜਵਾਨਾਂ ਚੜ੍ਹ ਰਹੇ ਹਨ। ਇਸ ਦੌਰਾਨ ਅੰਮ੍ਰਿਤਸਰ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ  ਜਿਥੇ  ਇੱਕ ਨੌਜਵਾਨ ਵਲੋਂ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਗਈ । ਨੌਜਵਾਨ ਅੰਮ੍ਰਿਤਸਰ ਕੈਂਟ ਦਾ ਰਹਿਣ ਵਾਲੀ ਸੀ, ਜਿਥੇ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ- SHO ਤੇ ASI ਦੀ ਵਾਇਰਲ ਆਡੀਓ ਨੇ ਮਚਾਈ ਤਰਥੱਲੀ, DGP ਦਾ ਨਾਂ ਲੈ ਕੇ ਆਖੀ ਵੱਡੀ ਗੱਲ (ਵੀਡੀਓ)

ਇਲਾਕਾ ਨਿਵਾਸੀਆਂ ਨੇ ਕਿਹਾ ਕਿ ਉਹਨਾਂ ਦੇ ਇਲਾਕੇ 'ਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਨਸ਼ੇ ਦੀ ਹੋਮ ਡਿਲੀਵਰੀ ਹੋ ਰਹੀ, ਪ੍ਰਸ਼ਾਸਨ ਵੱਲੋਂ ਇਸ ਇਲਾਕੇ ਦੇ ਉੱਪਰ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ। ਬੱਚਾ- ਬੱਚਾ ਨਸ਼ਾ ਕਰ ਰਿਹਾ, ਉਹਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਇਲਾਕੇ 'ਚੋਂ ਨਸ਼ਾ ਖਤਮ ਕੀਤਾ ਜਾਵੇ। 

ਇਹ ਵੀ ਪੜ੍ਹੋ- ਨਸ਼ੇ ਦੀ ਭੇਟ ਚੜਿਆ ਮਾਪਿਆਂ ਦਾ ਇਕਲੌਤਾ ਸਹਾਰਾ, ਓਵਰਡੋਜ਼ ਕਾਰਨ ਨੌਜਵਾਨ ਦੀ ਗਈ ਜਾਨ

ਇਸ ਮੌਕੇ ਥਾਣਾ ਥਾਣਾ ਕਟੋਂਨਮੈਂਟ ਦੇ ਪੁਲਸ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਸਾਨੂੰ ਇਕ ਹੋਰ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਅਸੀਂ ਮੌਕੇ 'ਤੇ ਪੁੱਜੇ ਹਾਂ ਅਤੇ ਇੱਕ ਨੌਜਵਾਨ ਜਿਸ ਦਾ ਨਾਂ ਸੰਜੂ ਦੱਸਿਆ ਜਾ ਰਿਹਾ ਹੈ ਉਹ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੋਇਆ ਸੀ, ਉਹਨਾਂ ਕਿਹਾ ਕਿ ਗਰਮੀ ਵੀ ਬਹੁਤ ਪੈ ਰਹੀ ਹੈ ਸ਼ਾਇਦ ਗਰਮੀ ਕਾਰਨ ਬੇਹੋਸ਼ ਹੋ ਗਿਆ ਹੋਵੇ, ਉਸ ਨੂੰ ਪੱਖੇ ਹੇਠਾਂ ਪਾਇਆ ਹੈ ਤੇ 108 'ਤੇ ਫੋਨ ਕਰਕੇ ਐਂਬੂਲੈਂਸ ਨੂੰ ਬੁਲਾਇਆ ਗਿਆ ਹੈ। ਇਹ ਡਾਕਟਰੀ ਦੱਸ ਸਕਦੇ ਹਨ ਉਹ ਜੀਵਿਤ ਹੈ ਜਾਂ ਮ੍ਰਿਤਕ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News