ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ ਕਾਰ, ਭਿਆਨਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ

Tuesday, May 28, 2024 - 12:16 PM (IST)

ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ ਕਾਰ, ਭਿਆਨਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ

ਬਟਾਲਾ (ਸਾਹਿਲ)- ਕਾਰ ਦੇ ਦਰੱਖਤ ਨਾਲ ਟਕਰਾਉਣ ਕਰਕੇ 25 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਦੇ ਮੁਤਾਬਕ ਰੱਮਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਸੇਖਵਾਂ ਆਪਣੀ ਆਈ-ਟੈੱਨ ਕਾਰ ’ਤੇ ਸਵਾਰ ਹੋ ਕੇ ਪਿੰਡ ਸੇਖਵਾਂ ਤੋਂ ਬਟਾਲਾ ਵੱਲ ਆ ਰਿਹਾ ਸੀ। ਜਦੋਂ ਇਹ ਬਟਾਲਾ-ਕਾਹਨੂੰਵਾਨ ਰੋਡ ’ਤੇ ਸਥਿਤ ਪਿੰਡ ਪੇਰੋਸ਼ਾਹ ਨੇੜੇ ਪਹੁੰਚਿਆ ਤਾਂ ਅਚਾਨਕ ਕਾਰ ਬੇਕਾਬੂ ਹੁੰਦੀ ਹੋਈ ਦਰੱਖਤ ਨਾਲ ਜਾ ਟਕਰਾਈ। 

ਇਹ ਵੀ ਪੜ੍ਹੋ- ਦਿਨ-ਦਿਹਾੜੇ ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਕਾਰ ਸਵਾਰ 'ਤੇ ਨੌਜਵਾਨਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ਓਧਰ, ਇਸ ਹਾਦਸੇ ਦੀ ਸੂਚਨਾ ਮਿਲਣ ਉਪਰੰਤ ਮੌਕੇ ’ਤੇ ਪਹੁੰਚੇ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਉਕਤ ਨੌਜਵਾਨ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ, ਜਿਥੇ ਡਾਕਟਰਾਂ ਨੇ ਉਕਤ ਨੌਜਵਾਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਇਸ ਹਾਦਸੇ ਵਿਚ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਪਿੰਡ 'ਚ ਸੋਗ ਦੀ ਲਹਿਰ ਦੋੜ ਗਈ।

ਇਹ ਵੀ ਪੜ੍ਹੋ- 2000 ਰੁਪਏ ਪਿੱਛੇ ਛਿੜਿਆ ਵਿਵਾਦ, ਗੁਰਦੁਆਰੇ ਦੇ ਸੇਵਾਦਾਰ ਵੱਲੋਂ ਪਾਠੀ ਦਾ ਖੰਜਰ ਮਾਰ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News