2 ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਮੌਤ, ਹੱਥੀਂ ਪੁੱਤ ਦੀਆਂ ਅੰਤਿਮ ਰਸਮਾਂ ਤਕ ਨਹੀਂ ਕਰ ਸਕੇ ਮਾਪੇ

Saturday, Oct 05, 2024 - 07:21 PM (IST)

2 ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਮੌਤ, ਹੱਥੀਂ ਪੁੱਤ ਦੀਆਂ ਅੰਤਿਮ ਰਸਮਾਂ ਤਕ ਨਹੀਂ ਕਰ ਸਕੇ ਮਾਪੇ

ਜਲੰਧਰ (ਵੈੱਬ ਡੈਸਕ)- ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਉਤਕਰਸ਼ ਮੁੰਜਾਲ ਵਾਸੀ ਬਸਤੀ ਪੀਰਦਾਦ ਜਲੰਧਰ ਵਜੋਂ ਹੋਈ ਹੈ। ਉਤਕਰਸ਼ ਦੋ ਸਾਲ ਪਹਿਲਾਂ ਸਟੱਡੀ ਵੀਜ਼ਾ 'ਤੇ ਅਮਰੀਕਾ ਗਿਆ ਸੀ।
ਜਾਣਕਾਰੀ ਅਨੁਸਾਰ ਅਮਰੀਕਾ ਵਿਚ ਫਲਾਈਓਵਰ 'ਤੇ ਇਕ ਕਾਰ ਪਲਟ ਜਾਣ ਕਾਰਨ ਸੜਕ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ- ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਵੱਡੀ ਕਾਰਵਾਈ, ਥਾਣਿਆਂ 'ਚ ਮਾਰਿਆ 'ਛਾਪਾ'

ਘਰ ਵਿਚ ਮ੍ਰਿਤਕ ਦਾ ਵੱਡਾ ਭਰਾ ਉਤਸਵ ਅਤੇ ਮਾਤਾ-ਪਿਤਾ ਹਨ। ਭਰਾ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਵਿਚ ਰਹਿ ਰਿਹਾ ਹੈ। ਵੱਡੇ ਭਰਾ ਉਤਸਵ ਦੇ ਕੈਨੇਡਾ ਤੋਂ ਅਮਰੀਕਾ ਪਹੁੰਚਣ ਤੋਂ ਬਾਅਦ ਵੀਰਵਾਰ ਨੂੰ ਉਤਕਰਸ਼ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਾਤਾ-ਪਿਤਾ ਭਾਰਤ ਤੋਂ ਅਮਰੀਕਾ ਨਹੀਂ ਜਾ ਸਕਦੇ ਸਨ, ਇਸ ਲਈ ਉਨ੍ਹਾਂ ਨੇ ਵੀਡੀਓ ਕਾਲ ਰਾਹੀਂ ਹੰਝੂ ਭਰੀਆਂ ਅੱਖਾਂ ਨਾਲ ਆਪਣੇ ਪੁੱਤਰ ਨੂੰ ਅੰਤਿਮ ਵਿਦਾਈ ਦਿੱਤੀ। ਜਦੋਂ ਪੁੱਤਰ ਨੂੰ ਮੁੱਖ ਅਗਨੀ ਦਿੱਤੀ ਗਈ ਤਾਂ ਮਾਤਾ-ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਸੀ। 

ਇਹ ਵੀ ਪੜ੍ਹੋ- ਪੰਜਾਬ ਦੇ ਇਸ ਪਿੰਡ ਲਈ ਖ਼ਤਰੇ ਦੀ ਘੰਟੀ, ਮਾਈਨਰ 'ਚ ਪਿਆ ਪਾੜ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News