ਟਰੈਕਟਰ-ਟਰਾਲੀ ਦੀ ਲਪੇਟ ''ਚ ਆਉਣ ਨਾਲ ਬੱਚੇ ਦੀ ਮੌਤ

Monday, Nov 20, 2017 - 04:28 AM (IST)

ਟਰੈਕਟਰ-ਟਰਾਲੀ ਦੀ ਲਪੇਟ ''ਚ ਆਉਣ ਨਾਲ ਬੱਚੇ ਦੀ ਮੌਤ

ਅਬੋਹਰ, (ਸੁਨੀਲ)— ਪਿੰਡ ਚੂਹੜੀਵਾਲਾ ਧੰਨਾ 'ਚ ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਨਾਲ 4 ਸਾਲਾ ਬੱਚੇ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ 'ਚ ਰਖਵਾਈ ਗਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।  ਜਾਣਕਾਰੀ ਅਨੁਸਾਰ ਯੋਗੇਸ਼ ਪੁੱਤਰ ਮਹਿੰਦਰ ਕੁਮਾਰ ਆਪਣੇ ਮਾਮੇ ਦੇ ਪੁੱਤਰ ਮਨੀਸ਼ ਨਾਲ ਸੜਕ 'ਤੇ ਖੇਡ ਰਿਹਾ ਸੀ ਕਿ ਇਸ ਦੌਰਾਨ ਉਹ ਸੜਕ 'ਤੇ ਆ ਰਹੀ ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਦੀ ਲਪੇਟ 'ਚ ਆ ਗਿਆ। ਟਰੈਕਟਰ ਡਰਾਈਵਰ ਸੁਰਿੰਦਰ ਸਮੇਤ ਆਲੇ-ਦੁਆਲੇ ਦੇ ਲੋਕਾਂ ਨੇ ਉਸ ਨੂੰ ਪਹਿਲਾਂ ਨਿੱਜੀ ਹਸਪਤਾਲ ਦਾਖਲ ਕਰਵਾਇਆ ਅਤੇ ਬਾਅਦ 'ਚ ਸਰਕਾਰੀ ਹਸਪਤਾਲ ਲੈ ਕੇ ਆਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਯੋਗੇਸ਼ ਦੋ ਭੈਣਾਂ ਦਾ ਇਕੱਲਾ ਭਰਾ ਸੀ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਦੁੱਖ ਦੀ ਲਹਿਰ ਦੌੜ ਗਈ।


Related News