ਕਦੇ ਵੀ ਹੋ ਸਕਦੀ ਹੈ ਡੱਲੇਵਾਲ ਦੀ ਮੌਤ! ਡਾਕਟਰ ਨੇ ਕੀਤਾ ਵੱਡਾ ਖ਼ੁਲਾਸਾ (ਵੀਡੀਓ)
Tuesday, Dec 24, 2024 - 10:21 AM (IST)
ਸੰਗਰੂਰ : ਖ਼ਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਸਵੈਮਾਨ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਪਿਛਲੇ ਕਾਫੀ ਸਮੇਂ ਤੋਂ ਮਰਨ ਵਰਤ 'ਤੇ ਬੈਠੇ ਹੋਏ ਹਨ ਅਤੇ ਉਦੋਂ ਤੋਂ ਹੀ 15 ਵਿਸ਼ੇਸ਼ ਡਾਕਟਰਾਂ ਦਾ ਇਕ ਪੈਨਲ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਜਾਂਚ ਕਰ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਜਾਰੀ ਹੋਈ Advisory, ਘਰੋਂ ਬਾਹਰ ਨਿਕਲਣ ਤੋਂ ਕਰਨ ਪਰਹੇਜ਼
ਡਾਕਟਰ ਸਵੈਮਾਨ ਨੇ ਦੱਸਿਆ ਕਿ ਸਾਡੀ ਜਾਂਚ ਮੁਤਾਬਕ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਵੱਡਾ ਖ਼ਤਰਾ ਹੈ। ਕਦੇ ਵੀ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਸਕਦਾ ਹੈ। ਕਦੇ ਵੀ ਉਨ੍ਹਾਂ ਨੇ ਸਰੀਰ ਦੇ ਅੰਗ ਫੇਲ੍ਹ ਹੋ ਸਕਦੇ ਹਨ ਅਤੇ ਉਨ੍ਹਾਂ ਦੀ ਮੌਤ ਹੋ ਸਕਦੀ ਹੈ। ਇਸ ਲਈ ਅਸੀਂ ਵਾਰ-ਵਾਰ ਇਹ ਗੱਲ ਕਹਿ ਰਹੇ ਹਾਂ ਕਿ ਸਾਨੂੰ ਉਨ੍ਹਾਂ ਦੀ ਸਿਹਤ ਦੀ ਚਿੰਤਾ ਹੈ ਅਤੇ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਆਪਣਾ ਮਰਨ ਵਰਤ ਤੋੜ ਦੇਣ ਪਰ ਉਹ ਕਹਿੰਦੇ ਹਨ ਕਿ ਜੇਕਰ ਸਰਕਾਰ ਉਨ੍ਹਾਂ ਦੀ ਗੱਲ ਮੰਨ ਲੈਂਦੀ ਹੈ ਤਾਂ ਉਹ ਮਰਨ ਵਰਤ ਖੋਲ੍ਹ ਲੈਣਗੇ।
ਇਹ ਵੀ ਪੜ੍ਹੋ : ਪੰਜਾਬੀਆਂ ਦਾ ਵੱਡਾ ਸੁਫ਼ਨਾ ਹੋਇਆ ਪੂਰਾ, ਸਰਕਾਰ ਨੇ ਖ਼ਤਮ ਕਰ ਦਿੱਤੀ ਇਹ ਸ਼ਰਤ
ਡਾਕਟਰ ਸਵੈਮਾਨ ਨੇ ਦੱਸਿਆ ਕਿ ਜਦੋਂ ਵੀ ਜਗਜੀਤ ਸਿੰਘ ਡੱਲੇਵਾਲ ਉੱਠਦੇ ਹਨ ਤਾਂ ਉਨ੍ਹਾਂ ਨੂੰ ਚੱਕਰ ਆਉਂਦੇ ਹਨ। ਇਹ ਸਾਰੀਆਂ ਗੱਲਾਂ ਇਹੀ ਦੱਸਦੀਆਂ ਹਨ ਕਿ ਉਨ੍ਹਾਂ ਦੀ ਸਿਹਤ ਬਹੁਤ ਖ਼ਰਾਬ ਹੈ। ਉਨ੍ਹਾਂ ਦੀ ਜਾਂਚ ਕਰ ਰਹੇ ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲ ਦੇ ਅੰਦਰੂਨੀ ਅੰਗ ਖ਼ਰਾਬ ਹੋ ਰਹੇ ਹਨ ਅਤੇ ਇਸ ਨੁਕਸਾਨ ਦੀ ਭਰਪਾਈ ਨਹੀਂ ਹੋ ਸਕੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8