ਪੰਜਾਬ 'ਚ ਏਅਰਫੋਰਸ ਸਟੇਸ਼ਨ 'ਤੇ ਤਾਇਨਾਤ ਜਵਾਨ ਦੀ ਮੌਤ, ਅਚਾਨਕ ਚੱਲ ਗਈ ਗੋਲੀ
Tuesday, Sep 03, 2024 - 01:18 PM (IST)

ਅਬੋਹਰ : ਅਬੋਹਰ ਦੇ ਏਅਰ ਫੋਰਸ ਸਟੇਸ਼ਨ 'ਤੇ ਤਾਇਨਾਤ ਹਵਾਈ ਫ਼ੌਜ ਦੇ ਜਵਾਨ ਦੀ ਬੀਤੀ ਰਾਤ ਸ਼ੱਕੀ ਹਾਲਾਤ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਪੁਲਸ ਵਲੋਂ ਮ੍ਰਿਤਕ ਜਵਾਨ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ ਅਤੇ ਬਿਹਾਰ ਰਹਿੰਦੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਆਉਣ ਦੀ ਉਡੀਕ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਤੱਕ ਪਵੇਗਾ ਭਾਰੀ ਮੀਂਹ! 7 ਜ਼ਿਲ੍ਹਿਆਂ ਲਈ ਜਾਰੀ ਹੋਇਆ Alert
ਮ੍ਰਿਤਕ ਦੀ ਪਛਾਣ ਬਿਹਾਰ ਦੇ ਰਹਿਣ ਵਾਲੇ ਏਅਰਫੋਰਸ 'ਚ ਤਾਇਨਾਤ ਸਾਰਜੈਂਟ ਸਨਜੀਤ ਕੁਮਾਰ ਵਜੋਂ ਹੋਈ ਹੈ, ਜੋ ਕਿ ਅਬੋਹਰ ਦੇ ਪ੍ਰਿਆ ਇਨਕਲੇਵ 'ਚ ਆਪਣੇ ਪਰਿਵਾਰ ਸਮੇਤ ਰਹਿੰਦਾ ਸੀ ਪਰ ਹੁਣ ਉਸ ਦਾ ਪਰਿਵਾਰ ਆਪਣੇ ਪਿੰਡ ਬਿਹਾਰ ਗਿਆ ਹੋਇਆ ਹੈ।
ਇਹ ਵੀ ਪੜ੍ਹੋ : PSEB ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਜਲਦ ਕਰ ਲੈਣ ਅਪਲਾਈ
ਜਾਣਕਾਰੀ ਮੁਤਾਬਕ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 2 ਵਜੇ ਏਅਰ ਫੋਰਸ ਸਟੇਸ਼ਨ ਤੋਂ ਫੋਨ ਆਇਆ ਕਿ ਸਾਰਜੈਂਟ ਸਨਜੀਤ ਕੁਮਾਰ ਦੀ ਡਿਊਟੀ ਦੌਰਾਨ ਆਪਣੀ ਹੀ ਸਰਵਿਸ ਰਾਈਫ਼ਲ ਚੱਲ ਗਈ ਅਤੇ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਇਸ 'ਤੇ ਪੁਲਸ ਨੇ ਮ੍ਰਿਤਕ ਜਵਾਨ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8