ਸੱਪ ਦੇ ਡੰਗਣ ਨਾਲ ਮਜ਼ਦੂਰ ਦੀ ਮੌਤ
Wednesday, Aug 02, 2017 - 01:13 PM (IST)
ਬਟਾਲਾ(ਸੈਂਡੀ) - ਬੀਤੇ ਦਿਨੀਂ ਮੂਲਿਆਂਵਾਲ 'ਚ ਇਕ ਮਜ਼ਦੂਰ ਨੂੰ ਸੱਪ ਨੇ ਡੰਗ ਮਾਰ ਦਿੱਤਾ ਸੀ, ਜਿਸਦੀ ਅੱਜ ਮੌਤ ਹੋ ਗਈ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸਾਡਾ ਲੜਕਾ ਗੁਰਪ੍ਰੀਤ ਸਿੰਘ ਪੁੱਤਰ ਰੂਪ ਸਿੰਘ ਵਾਸੀ ਮੂਲਿਆਂਵਾਲ, ਜੋ ਪਿੰਡ ਦੇ ਹੀ ਇਕ ਕਿਸਾਨ ਦੇ ਖੇਤਾਂ 'ਚ ਕੰਮ ਕਰਦਾ ਸੀ, ਬੀਤੇ ਦਿਨੀਂ ਉਸ ਨੂੰ ਇਕ ਸੱਪ ਨੇ ਡੰਗ ਮਾਰ ਦਿੱਤਾ ਅਤੇ ਅਸੀਂ ਉਸਨੂੰ ਅੰਮ੍ਰਿਤਸਰ ਗੁਰੂ ਨਾਨਕ ਹਸਪਤਾਲ 'ਚ ਲੈ ਗਏ, ਜਿਥੇ ਅੱਜ ਉਸਦੀ ਇਲਾਜ ਦੌਰਾਨ ਮੌਤ ਹੋ ਗਈ।
