ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ
Wednesday, Mar 21, 2018 - 02:31 AM (IST)

ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)- ਪਿੰਡ ਜਵਾਹਰ ਸਿੰਘ ਵਾਲਾ ਵਿਖੇ ਨਵੇਂ ਬਣ ਰਹੇ ਇਕ ਪ੍ਰਾਈਵੇਟ ਸਕੂਲ ਵਿਚ ਅੱਜ ਸਵੇਰੇ ਕਰੰਟ ਲੱਗਣ ਨਾਲ ਇਕ ਰਾਜ ਮਿਸਤਰੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਪਿੰਡ ਜਵਾਹਰ ਸਿੰਘ ਵਾਲਾ ਵਿਖੇ ਇਕ ਸਕੂਲ ਦਾ ਨਿਰਮਾਣ ਅਧੀਨ ਕੰਮ ਚੱਲ ਰਿਹਾ ਸੀ। ਸੁਖਦੇਵ ਸਿੰਘ (30) ਵਾਸੀ ਧੂੜਕੋਟ ਰਣਸੀਂਹ, ਜੋ ਕਿ ਸਕੂਲ ਵਿਚ ਰਾਜ ਮਿਸਤਰੀ ਦਾ ਕੰਮ ਕਰ ਰਿਹਾ ਸੀ ਕਿ ਅਚਾਨਕ ਉਹ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿਚ ਆ ਗਿਆ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ। ਇਸ ਕੇਸ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਸੰਘਾ ਨੇ ਦੱਸਿਆ ਕਿ ਲਾਸ਼ ਕਬਜ਼ੇ ਵਿਚ ਲੈ ਕੇ ਮ੍ਰਿਤਕ ਨੌਜਵਾਨ ਦੀ ਪਤਨੀ ਪਰਮਜੀਤ ਕੌਰ ਦੇ ਬਿਆਨਾਂ 'ਤੇ ਪੁਲਸ ਵੱਲੋਂ 174 ਦੀ ਕਾਰਵਾਈ ਕੀਤੀ ਗਈ ਹੈ।