ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ''ਚ ਵਿਛਾ ਦਿੱਤੇ ਸੱਥਰ, ਅਰਮਾਨੀਆ ''ਚ ਨੁਸ਼ਹਿਰਾ ਦੇ ਵਿਅਕਤੀ ਦੀ ਮੌਤ

Saturday, Jun 22, 2024 - 06:39 PM (IST)

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ''ਚ ਵਿਛਾ ਦਿੱਤੇ ਸੱਥਰ, ਅਰਮਾਨੀਆ ''ਚ ਨੁਸ਼ਹਿਰਾ ਦੇ ਵਿਅਕਤੀ ਦੀ ਮੌਤ

ਮੁਕੇਰੀਆਂ (ਵਰਿੰਦਰ ਪੰਡਿਤ)- ਮੁਕੇਰੀਆਂ ਦੇ ਪਿੰਡ ਨੁਸ਼ਹਿਰਾ ਦੇ ਰਹਿਣ ਵਾਲੇ ਵਿਅਕਤੀ ਦੀ ਅਰਮਾਨੀਆ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੌਤ ਦੀ ਖ਼ਬਰ ਦਾ ਪਤਾ ਲੱਗਦੇ ਹੀ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਮਿਲੀ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ (43) ਘਰ ਦੀ ਗ਼ਰੀਬੀ ਦੂਰ ਕਰਨ ਦੇ ਲਈ ਛੇ ਮਹੀਨੇ ਪਹਿਲਾਂ ਹੀ ਅਰਮਾਨੀਆਂ ਗਿਆ ਸੀ। ਉਹ ਅਰਮਾਨੀਆ ਵਿੱਚ ਇਕ ਫਰੂਟ ਦੀ ਦੁਕਾਨ ਉੱਤੇ ਕੰਮ ਕਰਦਾ ਸੀ। ਉਹ ਬਾਕੀ ਦਿਨਾਂ ਵਾਂਗ ਬੀਤੇ ਦਿਨ ਦੁਕਾਨ ਦੇ ਉੱਤੇ ਕੰਮ ਕਰ ਰਿਹਾ ਸੀ ਤਾਂ ਇਕ ਤੇਜ਼ ਰਫ਼ਤਾਰ ਕਾਰ ਉਸ ਦੁਕਾਨ ਦੇ ਵਿੱਚ ਵੜ ਗਈ। 

ਇਹ ਵੀ ਪੜ੍ਹੋ- NRI ਜੋੜੇ ਤੋਂ ਬਾਅਦ ਹੁਣ ਪੰਜਾਬ ਤੋਂ ਮਣੀਕਰਨ ਸਾਹਿਬ ਗਏ ਨੌਜਵਾਨਾਂ 'ਤੇ ਜਾਨਲੇਵਾ ਹਮਲਾ

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਹਾਦਸੇ ਦੇ 'ਚ ਦੁਕਾਨ ਦੇ ਪਰਖੱਚੇ ਉੱਡ ਗਏ ਅਤੇ ਦੁਕਾਨ ਵਿੱਚ ਕੰਮ ਕਰ ਰਿਹਾ ਸੁਨੀਲ ਕੁਮਾਰ ਇਸ ਦੀ ਲਪੇਟ ਵਿੱਚ ਆ ਗਿਆ। ਉਸ ਨੂੰ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਪਰ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਉੱਥੇ ਹੀ ਹੁਣ ਅਰਮਾਨੀਆ ਵਿੱਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਉਸ ਦੇ ਮ੍ਰਿਤਕ ਸਰੀਰ ਨੂੰ ਪੰਜਾਬ ਭੇਜਣ ਦੇ ਯਤਨ ਕੀਤੇ ਜਾ ਰਹੇ ਹਨ। ਪਿੰਡ ਵਾਸੀਆਂ ਨੇ ਕਿਹਾ ਕਿ ਸੁਨੀਲ ਕੁਮਾਰ ਦੇ ਘਰ ਦੀ ਹਾਲਤ ਬਹੁਤ ਹੀ ਮਾੜੀ ਹੈ ਅਤੇ ਪੰਜਾਬ ਸਰਕਾਰ ਨੂੰ ਇਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਪਰਿਵਾਰ ਦਾ ਗੁਜ਼ਾਰਾ ਹੋ ਸਕੇ। 

ਇਹ ਵੀ ਪੜ੍ਹੋ-  ਪ੍ਰਤਾਪ ਬਾਜਵਾ ਦਾ ਦਾਅਵਾ, ਜਲੰਧਰ ਜ਼ਿਮਨੀ ਚੋਣ ਤੋਂ ਬਾਅਦ ਪੰਜਾਬ ਦੀ ਸਿਆਸਤ ’ਚ ਹੋਵੇਗਾ ਵੱਡਾ ਫੇਰਬਦਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News