ਸੜਕ ਹਾਦਸੇ ''ਚ ਵਿਅਕਤੀ ਦੀ ਮੌਤ
Sunday, Jun 11, 2017 - 12:54 AM (IST)
ਮੁਕੇਰੀਆਂ, (ਬਲਵੀਰ)- ਕੌਮੀ ਮਾਰਗ ਜਲੰਧਰ-ਪਠਾਨਕੋਟ 'ਤੇ ਸਥਿਤ ਕਸਬਾ ਐਮਾ ਮਾਂਗਟ ਦੇ ਕੋਲ ਹੋਏ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਏ. ਐੱਸ. ਆਈ. ਰਘੁਵੀਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਰਾਜੀਵ ਕੁਮਾਰ (29) ਪੁੱਤਰ ਕੁਲਦੀਪ ਸਿੰਘ ਵਾਸੀ ਸਾਂਗਲਾ ਪਿੰਡ ਗੌਂਸਪੁਰ ਤੋਂ ਐਮਾ ਮਾਂਗਟ ਪੈਦਲ ਜਾ ਰਿਹਾ ਸੀ। ਜਦੋਂ ਉਹ ਐਮਾ ਮਾਂਗਟ ਦੇ ਬੱਸ ਸਟੈਂਡ ਕੋਲ ਪਹੁੰਚਿਆ ਤਾਂ ਜਲੰਧਰ ਵੱਲੋਂ ਆ ਰਹੀ ਇਕ ਸਵਿਫਟ ਕਾਰ ਨੰ. ਪੀ ਬੀ 06-ਏ ਬੀ-7016 ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਕਾਰ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਾਰ ਚਾਲਕ ਦੇ ਖਿਲਾਫ਼ ਧਾਰਾ 279, 304-ਏ ਤਹਿਤ ਕੇਸ ਦਰਜ ਕਰਕੇ ਮ੍ਰਿਤਕ ਦਾ ਸਰਕਾਰੀ ਹਸਪਤਾਲ ਮੁਕੇਰੀਆਂ ਵਿਖੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
