ਪੁਲਸ ਮੁਲਾਜ਼ਮ ਦੀ ਸ਼ੱਕੀ ਹਾਲਾਤ 'ਚ ਮੌਤ
Saturday, Oct 19, 2024 - 06:25 PM (IST)

ਤਰਨਤਾਰਨ (ਰਮਨ)- ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਫਤਿਹਾਬਾਦ ਵਿਖੇ ਪੁਲਸ ਮੁਲਾਜ਼ਮ ਦੀ ਭੇਦਭਰੇ ਹਾਲਾਤ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਪੁਲਸ ਮੁਲਾਜ਼ਮ ਦੀ ਭੈਣ ਰਾਜਵਿੰਦਰ ਕੌਰ ਨੇ ਕਿਹਾ ਕਿ ਉਸ ਦੇ ਭਰਾ ਬਲਜਿੰਦਰ ਸਿੰਘ (45) ਨੂੰ ਉਸ ਦੀ ਪਤਨੀ ਨੇ ਕੁੱਟ-ਕੁੱਟ ਕੇ ਮਾਰਿਆ ਹੈ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ
ਮ੍ਰਿਤਕ ਨੌਜਵਾਨ ਦੀ ਭੈਣ ਨੇ ਰੋ-ਰੋ ਕੇ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਸੰਬੰਧੀ ਜਦੋਂ ਮੀਡੀਆ ਨੇ ਮ੍ਰਿਤਕ ਦੀ ਘਰਵਾਲੀ ਨਵਦੀਪ ਕੌਰ ਨਾਲ ਗੱਲ ਕੀਤੀ ਤਾਂ ਉਸ ਨੇ ਆਪਣੇ 'ਤੇ ਲੱਗੇ ਹੋਏ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਿਆ। ਇਸ ਮੌਕੇ ਫਤਿਹਾਬਾਦ ਦੇ ਪੁਲਸ ਚੌਂਕੀ ਇੰਚਾਰਜ ਹਰਜੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਨੌਜਵਾਨ ਪੀੜੀ ਕਿਉਂ ਹੋ ਰਹੀ ਸਾਈਲੈਂਟ ਹਾਰਟ ਅਟੈਕ ਦਾ ਸ਼ਿਕਾਰ, ਜਾਣੋ ਕੀ ਹੋ ਸਕਦੀ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8