ਕੈਨੇਡਾ ਤੋਂ ਫਿਰ ਆਈ ਮੰਦਭਾਗੀ ਖ਼ਬਰ, ਭਿਆਨਕ ਹਾਦਸੇ 'ਚ ਮੱਲ੍ਹਾ ਪਿੰਡ ਦੀ ਨੌਜਵਾਨ ਕੁੜੀ ਦੀ ਮੌਤ

Tuesday, Jul 23, 2024 - 06:15 PM (IST)

ਕੈਨੇਡਾ ਤੋਂ ਫਿਰ ਆਈ ਮੰਦਭਾਗੀ ਖ਼ਬਰ, ਭਿਆਨਕ ਹਾਦਸੇ 'ਚ ਮੱਲ੍ਹਾ ਪਿੰਡ ਦੀ ਨੌਜਵਾਨ ਕੁੜੀ ਦੀ ਮੌਤ

ਹਠੂਰ (ਸਰਬਜੀਤ ਭੱਟੀ) : ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੱਲ੍ਹਾ ਦੀ ਨੌਜਵਾਨ ਲੜਕੀ ਖੁਸ਼ਪ੍ਰੀਤ ਕੌਰ ਸਮੇਤ ਤਿੰਨ ਪੰਜਾਬੀ ਲੜਕੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਮੱਲ੍ਹਾ ਦੇ ਚਮਕੌਰ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਖੁਸ਼ਪ੍ਰੀਤ ਕੌਰ (23) ਪਿਛਲੇ ਸਾਲ 16 ਅਗਸਤ 2023 ਨੂੰ ਸਟੂਡੈਂਟ ਵੀਜ਼ੇ 'ਤੇ ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਆਪਣੀ ਵੱਡੀ ਭੈਣ ਨਵਪ੍ਰੀਤ ਕੌਰ ਕੋਲ ਗਈ ਸੀ। ਬੀਤੇ ਦਿਨੀਂ ਖੁਸ਼ਪ੍ਰੀਤ ਕੌਰ ਕੰਪਨੀ ਦੀ ਗੱਡੀ ਵਿਚ ਬੈਠ ਕੇ ਪੰਜ ਹੋਰ ਵਿਦਿਆਰਥੀਆਂ ਨਾਲ ਕੰਮ 'ਤੇ ਜਾ ਰਹੀ ਸੀ ਤਾਂ ਰਸਤੇ ਵਿਚ ਗੱਡੀ ਹਾਦਸਾ ਗ੍ਰਸਤ ਹੋ ਗਈ।

ਇਹ ਵੀ ਪੜ੍ਹੋ : ਵਿਆਹ ਤੋਂ ਕੁਝ ਦਿਨਾਂ ਬਾਅਦ ਹੀ ਚੰਨ ਚਾੜ੍ਹ ਗਈ ਸੱਜ-ਵਿਆਹੀ ਲਾੜੀ, CCTV ਦੇਖ ਸਹੁਰਿਆਂ ਦੇ ਉੱਡੇ ਹੋਸ਼

ਮ੍ਰਿਤਕ ਲੜਕੀ ਦੇ ਪਿਤਾ ਚਮਕੌਰ ਸਿੰਘ ਦੇ ਦੱਸਣ ਮੁਤਾਬਕ ਹਾਦਸਾ ਵਾਪਰਦਾ ਵੇਖ ਕੇ ਗੱਡੀ ਦਾ ਡਰਾਇਵਰ ਕਾਰ 'ਚੋਂ ਛਾਲ ਮਾਰ ਗਿਆ ਅਤੇ ਕਾਰ ਬੇਕਾਬੂ ਹੋ ਕੇ ਡੂੰਘੇ ਟੋਏ 'ਚ ਡਿੱਗ ਕੇ ਇਕ ਦਰੱਖ਼ਤ ਨਾਲ ਟਕਰਾ ਗਈ। ਇਸ ਹਾਦਸੇ ਦੌਰਾਨ ਖੁਸ਼ਪ੍ਰੀਤ ਕੌਰ ਮੱਲ੍ਹਾ ਸਮੇਤ ਤਿੰਨ ਲੜਕੀਆਂ ਦੀ ਮੌਤ ਹੋ ਗਈ, ਜਦਕਿ ਕਾਰ ਸਵਾਰ ਦੋ ਹੋਰ ਲੜਕੇ ਗੰਭੀਰ ਜ਼ਖਮੀ ਹੋ ਗਏ। ਇਸ ਮੰਦਭਾਗੀ ਖਬਰ ਨਾਲ ਪਿੰਡ ਮੱਲ੍ਹਾ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਕੁਲੈਕਟਰ ਰੇਟਾਂ ’ਚ ਭਾਰੀ ਵਾਧਾ, ਰਜਿਸਟਰੀਆਂ ਦਾ ਕੰਮ ਵੀ ਹੋਇਆ ਬੰਦ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News