ਨਸ਼ਾ ਛੁਡਾਊ ਕੇਂਦਰ ’ਚ ਦਾਖ਼ਲ ਨੌਜਵਾਨ ਦੀ ਮੌਤ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

Sunday, Sep 01, 2024 - 12:25 PM (IST)

ਬਠਿੰਡਾ (ਸੁਖਵਿੰਦਰ)- ਕੁਝ ਦਿਨ ਪਹਿਲਾਂ ਬਠਿੰਡਾ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਇਕ 22 ਸਾਲਾ ਨੌਜਵਾਨ ਜੋ ਕਿ ਨਸ਼ੇ ਦਾ ਆਦੀ ਸੀ, ਨੂੰ ਦਾਖਲ ਕਰਵਾਇਆ ਗਿਆ ਸੀ। ਰਾਤ ਸਮੇਂ ਉਸ ਨੂੰ ਅਚਾਨਕ ਦਰਦ ਮਹਿਸੂਸ ਹੋਇਆ, ਜਿਸ ਤੋਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਨਸ਼ਾ ਛੁਡਾਊ ਕੇਂਦਰ ਦੇ ਮਾਹਿਰ ਡਾਕਟਰ ਅਰੁਣ ਬਾਂਸਲ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨ ਪਹਿਲਾਂ ਵੀ ਕਈ ਵਾਰ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਹੋਇਆ ਸੀ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਬੀਤੀ ਰਾਤ ਉਸ ਨੂੰ ਅਚਾਨਕ ਦਰਦ ਮਹਿਸੂਸ ਹੋਇਆ, ਜਿਸ ਤੋਂ ਬਾਅਦ ਉਸ ਨੂੰ ਐਮਰਜੈਂਸੀ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ, ਕਿਉਂਕਿ ਨਸ਼ੇ ਦੇ ਆਦੀ ਨੌਜਵਾਨ ਹੋਰ ਵੀ ਕਈ ਬੀਮਾਰੀਆਂ ਤੋਂ ਪੀੜਤ ਸੀ।

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਦੂਜੇ ਪਾਸੇ ਮ੍ਰਿਤਕ ਨੌਜਵਾਨ ਦੀ ਮਾਂ ਦਾ ਕਹਿਣਾ ਹੈ ਕਿ ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਜੋ ਪਿਛਲੇ ਕੁਝ ਸਮੇਂ ਤੋਂ ਚਿੱਟਾ ਹੈਰੋਇਨ ਦਾ ਆਦੀ ਹੋ ਗਿਆ ਸੀ। ਉਸ ਦਾ ਕਈ ਵਾਰ ਬਠਿੰਡਾ ਵਿਖੇ ਇਲਾਜ ਵੀ ਕਰਵਾਇਆ ਗਿਆ ਪਰ ਬੜੇ ਦੁੱਖ ਦੀ ਗੱਲ ਹੈ ਕਿ ਉਹ ਇਕਲੌਤਾ ਪੁੱਤਰ ਸੀ, ਜਿਸ ਦੀ ਚਿੱਟਾ ਖਾਣ ਕਾਰਨ ਮੌਤ ਹੋ ਗਈ। ਮ੍ਰਿਤਕ ਪਹਿਲਾਂ ਪੱਲੇਦਾਰ ਦਾ ਕੰਮ ਕਰਦਾ ਸੀ।

ਇਹ ਵੀ ਪੜ੍ਹੋ-  ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News