ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

Sunday, Jan 21, 2024 - 11:15 AM (IST)

ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

ਅਬੋਹਰ (ਸੁਨੀਲ)- ਬੀਤੀ ਰਾਤ ਪਿੰਡ ਬਿੱਲਾ ਪੱਤੀ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਪਿੰਡ ਆਲਮਗੜ੍ਹ ਨੇੜਿਓਂ ਲੰਘਦੀਆਂ ਰੇਲਵੇ ਲਾਈਨਾਂ ਕੋਲ ਰੇਲ ਗੱਡੀ ਦੀ ਚਪੇਟ ਵਿਚ ਆਉਣ ਨਾਲ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਜੀ. ਆਰ. ਪੀ. ਪੁਲਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ।

ਇਹ ਵੀ ਪੜ੍ਹੋ : ਸ਼ਿਵ ਸੈਨਾ ਨੇਤਾ ਦੇ ਭਰਾ ਦਾ ਕਤਲ ਕਰਨ ਵਾਲੇ ਮੁਲਜ਼ਮ ਸਮੇਤ 6 ਕਾਬੂ, ਭਾਰੀ ਅਸਲਾ ਬਰਾਮਦ

ਜਾਣਕਾਰੀ ਅਨੁਸਾਰ ਅਜੈ ਸੇਤੀਆ (27) ਪੁੱਤਰ ਕਾਲੂਰਾਮ ਅਣਵਿਆਹਿਆ ਸੀ। ਬੀਤੇ ਦਿਨ ਉਹ ਇਸੇ ਪਿੰਡ ਦੇ ਹੀ ਕਿਸੇ ਵਿਅਕਤੀ ਦਾ ਸਾਈਕਲ ਲੈ ਕੇ ਪਿੰਡ ਖੂਈਆਂ ਸਰਵਰ ਵਿਖੇ ਗਿਆ ਪਰ ਸ਼ਾਮ ਤੱਕ ਘਰ ਨਹੀਂ ਆਇਆ, ਰਾਤ ਢਲਦਿਆਂ ਹੀ ਉਸ ਦੇ ਪਰਿਵਾਰਕ ਮੈਂਬਰ ਉਸ ਦੀ ਭਾਲ ਕਰਦੇ ਰਹੇ। ਦੇਰ ਰਾਤ ਦੇ ਕਰੀਬ 1 ਵਜੇ ਪਿੰਡ ਆਲਮਗੜ੍ਹ ਨੇੜੇ ਲੰਘਦੀਆਂ ਰੇਲਵੇ ਲਾਈਨਾਂ ਕੋਲ ਰੇਲ ਗੱਡੀ ਦੀ ਚਪੇਟ ’ਚ ਆਉਣ ਕਾਰਨ ਉਸ ਦੀ ਮੌਤ ਹੋ ਗਈ। ਸਵੇਰੇ ਉਸ ਦੀ ਲਾਸ਼ ਲਾਈਨਾਂ ’ਚ ਪਈ ਦੇਖ ਕੇ ਲੋਕਾਂ ਨੇ ਜੀ. ਆਰ. ਪੀ. ਪੁਲਸ ਨੂੰ ਸੂਚਨਾ ਦਿੱਤੀ, ਜਿਸ ’ਤੇ ਐੱਸ. ਐੱਚ. ਓ. ਦੀਦਾਰ ਸਿੰਘ ਅਤੇ ਏ. ਐੱਸ. ਆਈ. ਸੁਰਿੰਦਰ ਨੇ ਮੌਕੇ ’ਤੇ ਪਹੁੰਚ ਕੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਮੈਂਬਰ ਸੋਨੂੰ ਗਰੋਵਰ ਦੀ ਮਦਦ ਨਾਲ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ।

ਇਹ ਵੀ ਪੜ੍ਹੋ : ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਚੱਲ ਰਹੇ DJ ਦੌਰਾਨ 16 ਸਾਲਾ ਮੁੰਡੇ ਦਾ ਗੋਲੀਆਂ ਮਾਰ ਕੀਤਾ ਕਤਲ

ਸੋਸ਼ਲ ਮੀਡੀਆ ’ਤੇ ਰੇਲਵੇ ਲਾਈਨਾਂ ’ਤੇ ਲਾਸ਼ ਮਿਲਣ ਦੀ ਖ਼ਬਰ ਆਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਇਸ ਗੱਲ ਦਾ ਪਤਾ ਲੱਗਾ। ਸੂਚਨਾ ਮਿਲਣ ’ਤੇ ਅਜੈ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਦੇ ਸਰਪੰਚ ਰੋਸ਼ਨ ਲਾਲ ਨੇ ਹਸਪਤਾਲ ਪਹੁੰਚ ਕੇ ਮ੍ਰਿਤਕ ਦੀ ਪਛਾਣ ਕੀਤੀ। ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਜੈ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਇੱਥੇ ਪੁਲਸ ਵਲੋਂ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News