ਨਸ਼ੇ ਕਾਰਣ ਸੁੰਨੀ ਹੋਈ ਮਾਂ ਦੀ ਕੁੱਖ, ਕੁਰਲਾਉਂਦੀ ਨੇ ਆਖਿਆ ‘ਮੇਰਾ ਪੁੱਤ ਤਾਂ ਚਲਾ ਗਿਆ, ਦੂਜਿਆਂ ਦੇ ਬਚਾ ਲਓ’

Tuesday, May 09, 2023 - 06:33 PM (IST)

ਨਸ਼ੇ ਕਾਰਣ ਸੁੰਨੀ ਹੋਈ ਮਾਂ ਦੀ ਕੁੱਖ, ਕੁਰਲਾਉਂਦੀ ਨੇ ਆਖਿਆ ‘ਮੇਰਾ ਪੁੱਤ ਤਾਂ ਚਲਾ ਗਿਆ, ਦੂਜਿਆਂ ਦੇ ਬਚਾ ਲਓ’

ਚੋਗਾਵਾਂ (ਹਰਜੀਤ)- ਪੁਲਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਸੋੜੀਆਂ ਦੇ ਇੱਕ ਨੌਜਵਾਨ ਕਰਨੈਲ ਸਿੰਘ ਪੁੱਤਰ ਗੁਰਮੇਜ ਸਿੰਘ 30 ਸਾਲਾ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸਦਾ ਪੁੱਤਰ ਪਿਛਲੇ ਦੱਸ ਸਾਲਾਂ ਤੋਂ ਨਸ਼ਿਆਂ ਦਾ ਆਦੀ ਸੀ।

ਇਹ ਵੀ ਪੜ੍ਹੋ- ਬਟਾਲਾ ਦੇ ਅਗਵਾ ਕੀਤੇ ਗਏ ਨੌਜਵਾਨ ਦੀ ਲਾਸ਼ ਵੇਖ ਪਰਿਵਾਰ 'ਚ ਮਚਿਆ ਚੀਕ ਚਿਹਾੜਾ

ਬੀਤੇ ਦਿਨ ਵੀ ਉਸਨੇ ਨਸ਼ੇ ਦਾ ਟੀਕਾ ਲਗਾ ਲਿਆ ਜਿਸਨੂੰ ਬੇਹੋਸ਼ੀ ਦੀ ਹਾਲਤ 'ਚ ਗੁਰੂ ਨਾਨਕ ਦੇਵ ਹਸਪਤਾਲ ਲਿਜਾਇਆ ਗਿਆ। ਜਿਥੇ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਇੱਕ ਨਿੱਜੀ ਹਸਪਤਾਲ 'ਚ ਦੀ ਭੇਜਿਆ ਗਿਆ। ਪਰ ਨਸ਼ਾ ਦੀ ਓਵਰਡੋਜ਼ ਨਾਲ ਉਸਦੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ ਦੇ ਪ੍ਰਾਜੈਕਟ ਦਾ ਕੰਮ ਸ਼ੁਰੂ, ਮੌਜੂਦਾ ਪੀੜ੍ਹੀ ਦਾ ਸੁਫ਼ਨਾ ਪੂਰਾ ਹੋਣ ’ਚ ਦੇਰ

ਇਸ ਦੌਰਾਨ ਮ੍ਰਿਤਕ ਦੀ ਮਾਂ ਚੀਕ-ਚੀਕ ਕੇ ਕਹਿ ਰਹੀ ਸੀ ਕਿ 'ਨਸ਼ਿਆਂ ਨੇ ਮੇਰਾ ਪੁੱਤ ਖਾ ਲਿਆ, ਨਸ਼ਿਆ ਨੂੰ ਠੱਲ ਪਾ ਕੇ ਲੋਕਾਂ ਨੂੰ ਮਰਨ ਤੋਂ ਬਚਾ ਲਓ, ਮੇਰਾ ਪੁੱਤ ਤਾਂ ਚਲਾ ਗਿਆ, ਦੂਜਿਆਂ ਦੇ ਬਚਾ ਲਓ'। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਦਰਿਆ ਵਗ ਰਿਹਾ ਹੈ, ਰੋਜ਼ਾਨਾ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ ਪਰ ਸਰਕਾਰ ਨਸ਼ੇ ਤੇ ਕਾਬੂ ਪਾਉਣ ਤੋਂ ਅਸਮਰਥ ਦਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋ- ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪੇ ਧਿਆਨ 'ਚ ਰੱਖਣ ਇਹ ਗੱਲਾਂ, ਪੜ੍ਹਾਈ 'ਚ ਹਾਸਲ ਕਰਨਗੇ ਵੱਡਾ ਮੁਕਾਮ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News