ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
Wednesday, Jul 10, 2024 - 05:55 PM (IST)

ਤਰਨਤਾਰਨ (ਸੁਖਦੇਵ ਰਾਜ)- ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਤੁੜ ਦੇ ਗਰੀਬ ਪਰਿਵਾਰ ਦੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਾਬਕਾ ਸਰਪੰਚ ਸੁਲੱਖਣ ਸਿੰਘ ਤੁੜ ਨੇ ਦੱਸਿਆ ਕਿ ਨੌਜਵਾਨ ਮਨਜਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਉਮਰ ਕਰੀਬ 30 ਸਾਲ ਆਪਣੀ ਮਿਹਨਤ ਮਜ਼ਦੂਰੀ ਨਾਲ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ, ਜਿਸ ਦੀ ਅਚਾਨਕ ਆਪਣੇ ਘਰ ਵਿੱਚ ਪੱਖੇ ਦੀ ਤਾਰ ਨਾਲ ਲੱਗਣ ਕਾਰਨ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਰਾਵੀ ਦਰਿਆ ਤੋਂ ਪਾਰਲੇ ਪਿੰਡਾਂ ਦੇ ਬੱਚਿਆਂ ਦਾ ਭਵਿੱਖ ਦਾਅ 'ਤੇ, ਅੱਠਵੀਂ ਤੋਂ ਬਾਅਦ ਪੜ੍ਹਨ ਲਈ ਹੋਣਾ ਪੈ ਰਿਹੈ ਖੱਜਲ
ਇਸ ਦੌਰਾਨ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲਾ ਹੈ। ਨੌਜਵਾਨ ਆਪਣੇ ਪਿੱਛੇ ਪਤਨੀ ਅਤੇ ਛੋਟੀ ਉਮਰ ਦੇ ਬੱਚੇ ਅਤੇ ਪਰਿਵਾਰਕ ਮੈਂਬਰਾਂ ਨੂੰ ਰੋਂਦੇ ਹੋਏ ਛੱਡ ਗਿਆ। ਪਰਿਵਾਰਕ ਮੈਂਬਰਾਂ ਨੇ ਸਰਕਾਰ ਦੇ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- GNDU ’ਚ ਰਾਖਵਾਂਕਰਨ ਕੋਟਾ ਘਟਾਉਣ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ, ਵਿਦਿਆਰਥੀਆਂ ਨੇ ਦਿੱਤੀ ਇਹ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8