ਹਾਈਵੋਲਟੇਜ ਤਾਰਾਂ ਦੀ ਲਪੇਟ ''ਚ ਆਉਣ ਕਾਰਨ ਨੌਜਵਾਨ ਦੀ ਮੌਤ, ਛੇ ਮਹੀਨੇ ਦੇ ਬੱਚੇ ਦਾ ਪਿਓ ਸੀ ਮ੍ਰਿਤਕ
Monday, Apr 29, 2024 - 06:33 PM (IST)
ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਰਾਮਤੀਰਥ ਰੋਡ 'ਤੇ ਇੱਕ ਦੁਕਾਨ 'ਤੇ ਕੰਮ ਕਰਨ ਵਾਲੇ ਨੌਜਵਾਨ ਦੀ 11 ਹਜ਼ਾਰ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ ਹੈ। ਇਸ ਮੌਕੇ ਮ੍ਰਿਤਕ ਦੇ ਪੀੜਤ ਪਰਿਵਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਗਵਾਲ ਮੰਡੀ ਰਾਮ ਤੀਰਥ ਰੋਡ 'ਤੇ ਇੱਕ ਪੇਟੀਆਂ ਵਾਲੀ ਦੁਕਾਨ 'ਤੇ ਕੰਮ ਕਰਦਾ ਸੀ।
ਇਹ ਵੀ ਪੜ੍ਹੋ- ਕਰਿਆਣੇ ਦੀ ਦੁਕਾਨ 'ਚ ਲੱਗੀ ਅੱਗ ਨੇ ਮਚਾਈ ਤਬਾਹੀ, ਦੁਕਾਨ ਮਾਲਕ ਦੀ ਹੋਈ ਮੌਤ
ਪਰਿਵਾਰ ਨੇ ਕਿਹਾ ਕਿ ਮਾਲਕ ਨੇ ਉਨ੍ਹਾਂ ਦੇ ਮੁੰਡੇ ਬਿਰਜੂ ਗਿੱਲ ਨੂੰ ਦੁਕਾਨ ਦੀ ਛੱਤ ਉੱਤੇ ਬੋਰਡ ਲਗਾਉਣ ਲਈ ਕਿਹਾ ਸੀ। ਜਦੋਂ ਉਹ ਬੋਰਡ ਛੱਤ 'ਤੇ ਲਗਾਉਣ ਜਾ ਰਿਹਾ ਸੀ ਤਾਂ ਛੱਤ ਉੱਤੋਂ ਲੰਘ ਰਹੀਆਂ ਬਿਜਲੀ ਦੀਆਂ ਹਾਈਵੋਲਟਜ ਤਾਰਾਂ ਦੇ ਨਾਲ ਉਹ ਬੋਰਡ ਟਚ ਕਰ ਗਿਆ ਤੇ ਕਰੰਟ ਬੋਰਡ ਦੇ ਵਿੱਚ ਆ ਗਿਆ, ਜਿਸਦੇ ਨਾਲ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਇਸ ਦੌਰਾਨ ਬਿਰਜੂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ- ਬੀਬਾ ਹਰਸਿਮਰਤ ਬਾਦਲ ਦੀ ਰੈਲੀ 'ਚ ਪੈ ਗਿਆ ਰੌਲਾ, ਚੱਲੀਆਂ ਕੁਰਸੀਆਂ, ਦੇਖੋ ਮੌਕੇ ਦੀ ਵੀਡੀਓ
ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੇ ਮੁੰਡੇ ਦੀ ਉਮਰ 22 ਸਾਲ ਦੇ ਕਰੀਬ ਹੈ ਤੇ ਉਸਦੇ ਵਿਆਹ ਨੂੰ ਡੇਢ ਸਾਲ ਹੋਇਆ ਸੀ ਤੇ ਉਸਦੇ ਛੇ ਮਹੀਨੇ ਦਾ ਬੱਚਾ ਵੀ ਹੈ। ਉਹਨਾਂ ਕਿਹਾ ਕਿ ਮਾਲਕ ਸਾਡੇ ਮੁੰਡੇ ਨੂੰ ਛੱਡ ਕੇ ਉਥੋਂ ਫਰਾਰ ਹੋ ਗਿਆ ਹੈ ਅਸੀਂ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹਾਂ ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਸੁਨਿਆਰੇ ਦੀ ਦੁਕਾਨ ਦੇ ਨੌਕਰ ਨੇ 3 ਕਰੋੜ ਦੇ ਗਹਿਣੇ ਕੀਤੇ ਚੋਰੀ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8