ਜ਼ਮੀਨ ਗਹਿਣੇ ਧਰ ਕੇ ਗਰੀਸ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਸ਼ੱਕੀ ਹਾਲਾਤ ''ਚ ਮੌਤ

Monday, Jul 17, 2023 - 06:32 PM (IST)

ਜ਼ਮੀਨ ਗਹਿਣੇ ਧਰ ਕੇ ਗਰੀਸ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਸ਼ੱਕੀ ਹਾਲਾਤ ''ਚ ਮੌਤ

ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਦੇ ਸ਼ਹਿਰ ਧਾਰੀਵਾਲ ਨਜ਼ਦੀਕ ਪਿੰਡ ਅਹਿਮਦਾਬਾਦ ਦੇ ਨੌਜਵਾਨ ਦੀ ਗਰੀਸ 'ਚ ਭੇਦਭਰੇ ਹਾਲਾਤ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਗੁਰਪਿੰਦਰ ਸਿੰਘ ਗਿੰਦਾ ਵਜੋਂ ਹੋਈ ਹੈ, ਜਿਸ ਦੀ ਗਰੀਸ ਵਿਖੇ ਭੇਦਭਰੇ ਹਾਲਾਤ 'ਚ ਮੌਤ ਹੋਈ ਹੈ। ਗੁਰਪਿੰਦਰ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਗਰੀਬ ਪਰਿਵਾਰ ਨਾਲ ਸੰਬੰਧਤ ਸੀ ਅਤੇ ਆਪਣੇ  ਹਿੱਸੇ ਆਉਂਦੀ ਡੇਢ ਏਕੜ ਜ਼ਮੀਨ ਨੂੰ ਗਹਿਣੇ ਰੱਖ ਕੇ ਗਰੀਸ ਗਿਆ ਸੀ। 

ਇਹ ਵੀ ਪੜ੍ਹੋ- ਚਾਂਦਪੁਰ ਬੰਨ੍ਹ ਨੇ ਉਜਾੜੇ ਮਾਨਸਾ ਦੇ ਕਈ ਪਿੰਡ, ਮਚ ਗਈ ਹਾਹਾਕਾਰ, ਵੀਡੀਓ 'ਚ ਵੇਖੋ ਦਰਦ ਬਿਆਨ ਕਰ ਰਹੇ ਲੋਕ

ਗੁਰਪਿੰਦਰ ਦੇ ਪਿਤਾ ਦੀ ਵੀ ਮੌਤ ਚੁੱਕੀ ਹੈ। ਹੁਣ ਗੁਰਪਿੰਦਰ ਵੀ ਆਪਣੇ ਪਿੱਛੇ ਪਤਨੀ ਅਤੇ ਮਾਤਾ ਦੋਵਾਂ ਨੂੰ ਛੱਡ ਗਿਆ ਹੈ। ਪਰਿਵਾਰ ਅਤੇ ਪਿੰਡ 'ਚ ਸੋਗ ਦੀ ਲਹਿਰ ਦੌੜ ਰਹੀ ਹੈ। ਗੁਰਪਿੰਦਰ ਦੀ ਮਾਤਾ ਅਤੇ ਪਤਨੀ ਦਾ ਰੋ-ਰੋ ਬੁਰਾ ਹਾਲ ਹੈ। ਪੀੜਤ ਪਰਿਵਾਰ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਦਾ ਇੰਤਜ਼ਾਮ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਦੀ ਸਾਰ ਲਈ ਜਾਵੇ। 

ਇਹ ਵੀ ਪੜ੍ਹੋ- 20 ਸਾਲ ਦਾ ਨੌਜਵਾਨ ਬਣਿਆ ਪ੍ਰੇਰਣਾ ਸਰੋਤ, 20 ਦਿਨਾਂ 'ਚ ਠੇਕੇ ਦੀ ਜ਼ਮੀਨ 'ਚ ਕਮਾਉਂਦੈ ਲੱਖਾਂ ਰੁਪਏ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News