ਪੰਜਾਬ ਤੋਂ ਮੀਲਾਂ ਦੂਰ ਟੁੱਟੀ ਸਾਹਾਂ ਦੀ ਡੋਰੀ, ਨੌਜਵਾਨ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ

07/07/2023 5:54:31 PM

ਮਾਛੀਵਾੜਾ ਸਾਹਿਬ (ਟੱਕਰ)- ਇਟਲੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਾਛੀਵਾੜਾ ਸਾਹਿਬ ਦੇ ਪਿੰਡ ਨੂਰਪੁਰ ਬੇਟ ਦੇ ਨਿਵਾਸੀ ਧਿਆਨ ਸਿੰਘ ਦੇ ਸਪੁੱਤਰ ਨਾਨਕ ਸਿੰਘ ਦੀ ਇਟਲੀ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਾਨਕ ਸਿੰਘ ਇਟਲੀ ਦੇ ਸ਼ਹਿਰ ਕਰੇਮੋਨਾ ਦੇ ਨੇੜੇ ਫੇਸੇ ਵਿਖੇ ਇਕ ਪ੍ਰਾਈਵੇਟ ਫੈਕਟਰੀ ਵਿਚ ਕੰਮ ਕਰਦਾ ਸੀ।

ਇਹ ਵੀ ਪੜ੍ਹੋ- ਚੱਬੇਵਾਲ 'ਚ ਦੋ ਕਾਰਾਂ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਨਿਹੰਗ ਸਿੰਘ ਦੀ ਹੋਈ ਮੌਤ

ਨਾਨਕ ਸਿੰਘ ਕਈ ਸਾਲਾਂ ਤੋਂ ਇਟਲੀ ’ਚ ਰਹਿ ਰਿਹਾ ਸੀ ਅਤੇ ਉਸ ਨੇ ਕੁਝ ਸਮਾਂ ਪਹਿਲਾਂ ਹੀ ਆਪਣੀ ਪਤਨੀ ਅਤੇ ਬੱਚਿਆਂ ਨੂੰ ਉੱਥੇ ਬੁਲਾਇਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਵੀ ਉੱਥੇ ਹੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪਟਿਆਲਾ ਤੋਂ ਵੱਡੀ ਖ਼ਬਰ: ਕਰੰਟ ਲੱਗਣ ਨਾਲ 2 ਮਹੀਨੇ ਦੀ ਗਰਭਵਤੀ ਤੇ 10 ਮਹੀਨਿਆਂ ਦੀ ਬੱਚੀ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
 
For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711


shivani attri

Content Editor

Related News