ਵੱਡੇ ਸੁਫ਼ਨੇ ਲੈ ਕੇ ਵਿਦੇਸ਼ ਗਏ ਮਲੋਟ ਦੇ ਨੌਜਵਾਨ ਨਾਲ ਤਿੰਨ ਦਿਨ ਬਾਅਦ ਵਾਪਰ ਗਿਆ ਭਾਣਾ

Sunday, Oct 22, 2023 - 06:29 PM (IST)

ਵੱਡੇ ਸੁਫ਼ਨੇ ਲੈ ਕੇ ਵਿਦੇਸ਼ ਗਏ ਮਲੋਟ ਦੇ ਨੌਜਵਾਨ ਨਾਲ ਤਿੰਨ ਦਿਨ ਬਾਅਦ ਵਾਪਰ ਗਿਆ ਭਾਣਾ

ਮਲੋਟ (ਰਿਣੀ) : ਰੋਜ਼ੀ ਰੋਟੀ ਕਮਾਉਣ ਲਈ ਮਲੋਟ ਤੋਂ ਦੁਬਈ ਗਏ 32 ਸਾਲਾ ਨੌਜਵਾਨ ਦੀ ਤਿੰਨ ਬਾਅਦ ਹੀ ਮੌਤ ਹੋ ਗਈ। ਨੌਜਵਾਨ ਪੁੱਤ ਦੀ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਚਾਰ ਭੈਣਾਂ ਦਾ ਇਕਲੌਤਾ ਭਰਾ ਮ੍ਰਿਤਕ ਨੌਜਵਾਨ ਹੈਪੀ ਸਿੰਘ 13 ਤਾਰੀਖ ਨੂੰ ਹੀ ਰੋਜ਼ੀ ਰੋਟੀ ਕਮਾਉਣ ਦੁਬਈ ਗਿਆ ਸੀ ਅਤੇ 16 ਤਾਰੀਖ਼ ਨੂੰ ਪਰਿਵਾਰ ਨੂੰ ਸੂਚਨਾ ਮਿਲੀ ਕਿ ਹੈਪੀ ਦੀ ਬੀਚ ਵਿਚ ਡੁੱਬ ਜਾਣ ਕਰਕੇ ਮੌਤ ਹੋ ਗਈ ਹੈ । ਪੀੜਤ ਪਰਿਵਾਰ ਦੇ ਮੈਂਬਰਾ ਨੇ ਜਾਣਕਰੀ ਦਿੰਦੇ ਹੋਏ ਦੱਸਿਆ ਕਿ 32 ਸਾਲ ਦਾ ਹੈਪੀ ਵਿਆਹੁਤਾ ਸੀ ਅਤੇ ਉਸ ਦਾ ਦੋ ਸਾਲ ਦਾ ਬੇਟੇ ਵੀ ਹੈ। 

ਇਹ ਵੀ ਪੜ੍ਹੋ : ਫਿਰੋਜ਼ਪੁਰ ’ਚ ICICI ਬੈਂਕ ਨਾਲ ਆਨਲਾਈਨ 15 ਕਰੋੜ 47 ਲੱਖ ਰੁਪਏ ਦੀ ਠੱਗੀ

ਪਰਿਵਾਰ ਮੁਤਾਬਕ ਏਜੰਟ ਦਾ ਫੋਨ ਆਇਆ ਕਿ ਹੈਪੀ ਸਿੰਘ ਦੀ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਭਾਰੀ ਮੁਸ਼ੱਕਤ ਤੋਂ ਬਾਅਦ 18 ਤਾਰੀਖ਼ ਨੂੰ ਆਪਣੇ ਨੌਜਵਾਨ ਪੁੱਤ ਦੀ ਲਾਸ਼ ਮਿਲੀ ਹੈ ਪਰ ਏਜੰਟ ਨੇ ਸਾਨੂੰ ਕੋਈ ਸਹਿਯੋਗ ਨਹੀਂ ਦਿੱਤਾ। ਪੀੜਤ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਪਰਿਵਾਰ ਨੇ ਮੌਤ ਦੇ ਕਾਰਨਾਂ ਦੀ ਜਾਂਚ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ : 100 ਦਿਨ ਪਹਿਲਾਂ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਆਇਆ ਨਵਾਂ ਮੋੜ, ਮੈਡੀਕਲ ਰਿਪੋਰਟ ਨੇ ਉਡਾਏ ਹੋਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News