ਵਿਦੇਸ਼ੋਂ ਮਿਲੀ ਮੌਤ ਦੀ ਖ਼ਬਰ ਨੇ ਘਰ ''ਚ ਵਿਛਾ ਦਿੱਤੇ ਸੱਥਰ, ਟਾਂਡਾ ਦੇ ਨੌਜਵਾਨ ਦੀ ਅਮਰੀਕਾ ''ਚ ਮੌਤ

Monday, Oct 30, 2023 - 06:27 PM (IST)

ਵਿਦੇਸ਼ੋਂ ਮਿਲੀ ਮੌਤ ਦੀ ਖ਼ਬਰ ਨੇ ਘਰ ''ਚ ਵਿਛਾ ਦਿੱਤੇ ਸੱਥਰ, ਟਾਂਡਾ ਦੇ ਨੌਜਵਾਨ ਦੀ ਅਮਰੀਕਾ ''ਚ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਵਿਚੋਂ ਸਾਹਮਣੇ ਆਇਆ ਹੈ, ਜਿੱਥੇ ਟਾਂਡਾ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਸੁਰਜੀਤ ਸਿੰਘ ਦੇ ਰੂਪ ਵਿਚ ਹੋਈ ਹੈ। ਉਕਤ ਨੌਜਵਾਨ ਟਾਂਡਾ ਦੇ ਬੇਟ ਇਲਾਕੇ ਨਾਲ ਸਬੰਧਤ ਟਾਹਲੀ ਪਿੰਡ ਦਾ ਰਹਿਮ ਵਾਲਾ ਸੀ।

ਹਾਦਸਾ ਬੀਤੇ ਦਿਨ ਨਿਊ ਜਰਸੀ ਵਿਖੇ ਉਸ ਵੇਲੇ ਵਾਪਰਿਆ ਜਦੋਂ ਸੁਰਜੀਤ ਸਿੰਘ ਸਾਈਕਲ 'ਤੇ ਕੰਮ 'ਤੇ ਜਾ ਰਿਹਾ ਸੀ। ਇਸੇ ਦੌਰਾਨ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਜਿਵੇਂ ਹੀ ਮੌਤ ਦੀ ਖ਼ਬਰ ਪਰਿਵਾਰ ਨੂੰ ਮਿਲੀ ਤਾਂ ਘਰ ਵਿਚ ਮਾਤਮ ਛਾ ਗਿਆ। 

ਇਹ ਵੀ ਪੜ੍ਹੋ:  ਕਪੂਰਥਲਾ: ਛੱਤ 'ਤੇ ਖੇਡ ਰਹੀਆਂ ਦੋ ਬੱਚੀਆਂ ਨੂੰ ਪਿਆ ਕਰੰਟ, ਮਿਲੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News