ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
Tuesday, Jan 16, 2024 - 06:31 PM (IST)

ਕਲਾਨੌਰ/ਡੇਰਾ ਬਾਬਾ ਨਾਨਕ (ਮਨਮੋਹਨ, ਜ. ਬ.)- ਹਾਂਗਕਾਂਗ ਦੇਸ਼ ’ਚ ਰੋਜ਼ੀ ਰੋਟੀ ਕਮਾਉਣ ਗਏ ਬਲਾਕ ਕਲਾਨੌਰ ਅਧੀਨ ਪੈਂਦੇ ਕਸਬਾ ਵਡਾਲਾ ਬਾਂਗਰ ਦੇ ਨੌਜਵਾਨ ਨਿਰਮਲ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਸਬੰਧੀ ਮ੍ਰਿਤਕ ਨਿਰਮਲ ਸਿੰਘ (30) ਦੇ ਪਿਤਾ ਸੁਰਜਨ ਸਿੰਘ ਨੇ ਦੱਸਿਆ ਕਿ ਉਸਦਾ ਇਕਲੌਤਾ ਪੁੱਤਰ ਕਰੀਬ 5 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਹਾਂਗਕਾਂਗ ਗਿਆ ਸੀ।
ਇਹ ਵੀ ਪੜ੍ਹੋ : ਸਰਪੰਚ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ: ਵਿਦੇਸ਼ ਬੈਠੇ ਅੰਮ੍ਰਿਤਪਾਲ ਨੇ ਦਿੱਤੀ ਸੀ ਜਾਨੋ ਮਾਰਨ ਦੀ ਧਮਕੀ
ਪਿਛਲੇ ਐਤਵਾਰ ਨੂੰ ਉਸ ਦੇ ਦੋਸਤਾਂ ਦਾ ਫੋਨ ਆਇਆ ਕਿ ਤੁਹਾਡੇ ਪੁੱਤਰ ਨੂੰ ਦਿਲ ਦਾ ਦੌਰਾ ਪਿਆ ਹੈ ਅਤੇ ਅਸੀਂ ਉਸ ਨੂੰ ਹਸਪਤਾਲ ਦਾਖ਼ਲ ਕਰਵਾ ਦਿੱਤਾ ਹੈ। ਸ਼ੁੱਕਰਵਾਰ ਤੱਕ ਸਾਡੀ ਆਪਣੇ ਪੁੱਤਰ ਨਾਲ ਗੱਲ ਹੁੰਦੀ ਰਹੀ ਸੀ ਅਤੇ ਉਹ ਆਪਣੇ ਆਪ ਨੂੰ ਠੀਕ ਠਾਕ ਦੱਸਦਾ ਰਿਹਾ ਪਰ ਐਤਵਾਰ ਨੂੰ ਫੋਨ ਆਇਆ ਕਿ ਤੁਹਾਡੇ ਪੁੱਤਰ ਦੀ ਹਸਪਤਾਲ ’ਚ ਮੌਤ ਹੋ ਗਈ ਹੈ। ਪਰਿਵਾਰ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਪਿੰਡ ਮੰਗਵਾਉਣ ਲਈ ਮਦਦ ਕੀਤੀ ਜਾਵੇ।
ਇਹ ਵੀ ਪੜ੍ਹੋ : ਤਰਨਤਾਰਨ 'ਚ ਵਾਪਰੇ ਹਾਦਸੇ ਨੇ ਉਜਾੜਿਆ ਪਰਿਵਾਰ, ਕਾਰ ਸਵਾਰ ਪਤਨੀ ਦੀ ਮੌਕੇ 'ਤੇ ਮੌਤ, ਪਤੀ ਤੇ ਦੋ ਬੱਚੇ ਜ਼ਖ਼ਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8