ਟਾਂਡਾ 'ਚ ਵਾਪਰੇ ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਨੌਜਵਾਨ ਦੀ ਹੋਈ ਦਰਦਨਾਕ ਮੌਤ

Wednesday, Dec 14, 2022 - 04:03 PM (IST)

ਟਾਂਡਾ 'ਚ ਵਾਪਰੇ ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਨੌਜਵਾਨ ਦੀ ਹੋਈ ਦਰਦਨਾਕ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਬੇਗੋਵਾਲ ਮਾਰਗ 'ਤੇ ਪਿੰਡ ਨੰਗਲੀ ਜਲਾਲਪੁਰ ਨਜ਼ਦੀਕ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਜ਼ਖ਼ਮੀ ਹੋ ਗਿਆ। ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਮੰਗਲ ਮਸੀਹ ਪੁੱਤਰ ਪ੍ਰਕਾਸ਼ ਮਸੀਹ ਵਾਸੀ ਕੋਹਾਲੀ (ਘੁਮਾਣ) ਗੁਰਦਾਸਪੁਰ ਦੇ ਰੂਪ ਵਿਚ ਹੋਈ ਹੈ। ਹਾਦਸੇ ਵਿਚ ਉਸ ਦਾ ਸਾਥੀ ਸਿੰਘ ਪਰਵਿੰਦਰ ਪੁੱਤਰ ਭਗਵਾਨ ਸਿੰਘ ਵਾਸੀ ਪਿੰਡ ਰੜਾ ਜ਼ਖ਼ਮੀ ਹੋ ਗਿਆ। 

ਇਹ ਵੀ ਪੜ੍ਹੋ : ਜਲੰਧਰ ਦੇ ਬਸਤੀ ਸ਼ੇਖ ’ਚ ਜ਼ੁਲਮ ਦੀ ਹੱਦ: ਬੇਰਹਿਮੀ ਨਾਲ ਕੁੱਟ ਕੇ ਮਾਰ ਦਿੱਤਾ 3 ਮਹੀਨਿਆਂ ਦਾ ਸਟ੍ਰੀਟ ਡੌਗ

ਹਾਦਸਾ ਸਵੇਰੇ 6.30 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਬੇਗੋਵਾਲ ਇਲਾਕੇ ਦੇ ਕਿਸੇ ਪਿੰਡ ਵਿਚ ਜਗਰਾਤੇ ਦੇ ਪ੍ਰੋਗਰਾਮ ਤੋਂ ਵਾਪਸ ਆ ਰਹੇ ਉਕਤ ਮੋਟਰਸਾਈਕਲ ਸਵਾਰਾਂ ਦੇ ਵਿਚ ਟਿੱਪਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਮੰਗਲ ਦੀ ਮੌਕੇ 'ਤੇ ਹੀ ਟਿੱਪਰ ਹੇਠਾਂ ਆਉਣ ਕਾਰਨ ਦਰਦਨਾਕ ਮੌਤ ਹੋ ਗਈ ਜਦਕਿ ਪਰਵਿੰਦਰ ਜ਼ਖ਼ਮੀ ਹੋ ਗਿਆ। ਟਾਂਡਾ ਪੁਲਸ ਦੇ ਥਾਣੇਦਾਰ ਦਲਜੀਤ ਸਿੰਘ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅਣਪਛਾਤੇ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ ਸਰਦਾਰ ਦਾ ਕਮਾਲ ਵੇਖ ਕਰੋਗੇ ਤਾਰੀਫ਼ਾਂ, ਤਿਆਰ ਕੀਤਾ ਭਾਰਤ ਦਾ ਸਭ ਤੋਂ ਵੱਡਾ 40 ਕਿਲੋ ਦਾ 'ਬਰਗਰ'

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News