ਕਾਰ ਦੀ ਟੱਕਰ ''ਚ ਨੌਜਵਾਨ ਦੀ ਮੌਤ, ਸਾਥੀ ਫੱਟੜ

Monday, Oct 09, 2017 - 06:48 AM (IST)

ਕਾਰ ਦੀ ਟੱਕਰ ''ਚ ਨੌਜਵਾਨ ਦੀ ਮੌਤ, ਸਾਥੀ ਫੱਟੜ

ਅੰਮ੍ਰਿਤਸਰ,  (ਜ. ਬ.)—   ਲੁਹਾਰਕਾ ਰੋਡ ਨੇੜੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਦੋ ਦੋਸਤਾਂ ਨੂੰ ਇਕ ਤੇਜ਼ ਰਫਤਾਰ ਸਵਿਫਟ ਕਾਰ ਦੇ ਚਾਲਕ ਵੱਲੋਂ ਟੱਕਰ ਮਾਰ ਦਿੱਤੀ ਗਈ, ਜਿਸ ਦੌਰਾਨ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਸਰੇ ਨੂੰ ਜ਼ਖਮੀ ਹਾਲਤ 'ਚ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਹਾਦਸੇ ਦੌਰਾਨ ਜਸਕਰਨ ਸਿੰਘ 15-16 ਪੁੱਤਰ ਸੁਖਦੇਵ ਸਿੰਘ ਵਾਸੀ ਮੱਲੂਵਾਲ ਦੀ ਮੌਤ ਹੋ ਗਈ ਜਦਕਿ ਜ਼ਖਮੀ ਡੋਗਰ ਪੁੱਤਰ ਪਲਵਿੰਦਰ ਸਿੰਘ ਇਲਾਜ ਅਧੀਨ ਦੱਸਿਆ ਜਾ ਰਿਹਾ ਹੈ। ਕਾਰ ਮੌਕੇ 'ਤੇ ਛੱਡ ਕੇ ਦੌੜੇ ਕਾਰ ਚਾਲਕ ਸੱਤਿਆ ਵਰਨਜੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਕੰਦੋਵਾਲੀ ਖਿਲਾਫ ਕਾਰਵਾਈ ਕਰਦਿਆਂ ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਕੰਬੋਅ ਦੀ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। 


Related News