ਭੇਤਭਰੇ ਹਾਲਾਤ ’ਚ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਦੱਸਿਆ ਇਹ ਕਾਰਨ

Monday, Oct 02, 2023 - 06:35 PM (IST)

ਭੇਤਭਰੇ ਹਾਲਾਤ ’ਚ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਦੱਸਿਆ ਇਹ ਕਾਰਨ

ਤਰਨਤਾਰਨ (ਰਮਨ)- ਸਥਾਨਕ ਸ਼ਹਿਰ ’ਚ ਇਕ ਨੌਜਵਾਨ ਦੀ ਭੇਦਭਰੇ ਹਾਲਾਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਵਲੋਂ ਨੌਜਵਾਨ ਦੀ ਮੌਤ ਪਿੱਛੇ ਨਸ਼ੇ ਨੂੰ ਦੱਸਿਆ ਗਿਆ ਹੈ, ਜਦਕਿ ਥਾਣਾ ਸਿਟੀ ਤਰਨਤਰਨ ਦੀ ਪੁਲਸ ਵਲੋਂ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੁਲਸ ਭਰਤੀ ਦਾ ਨਿਯੁਕਤੀ ਪੱਤਰ ਵੇਖ ਨੌਜਵਾਨ ਨੂੰ ਚੜ੍ਹਿਆ ਚਾਅ, ਸੱਚਾਈ ਸਾਹਮਣੇ ਆਉਣ 'ਤੇ ਉੱਡੇ ਹੋਸ਼

ਜਾਣਕਾਰੀ ਦਿੰਦੇ ਹੋਏ ਗੁਰਚਰਨ ਸਿੰਘ ਵਾਸੀ ਫੋਕਲ ਪੁਆਇੰਟ ਆਫਿਸਰ ਕਾਲੋਨੀ ਤਰਨਤਰਨ ਨੇ ਦੱਸਿਆ ਉਸ ਦਾ ਪੁੱਤਰ ਹਰਜਾਪ ਸਿੰਘ (27) ਦਾ ਵਿਆਹੁਤਾ ਸੀ ਤੇ ਬੀਤੇ ਕੱਲ੍ਹ ਉਹ ਘਰ ਤੋਂ ਬਾਹਰ ਕਿਸੇ ਕੰਮ ਲਈ ਗਿਆ ਸੀ ਜੋ ਪਹਿਲਾਂ ਨਸ਼ੇ ਦਾ ਆਦੀ ਸੀ ਅਤੇ ਹੁਣ ਨਸ਼ਾ ਛੱਡ ਚੁੱਕਾ ਸੀ। ਬੀਤੀ ਰਾਤ ਜਦੋਂ ਉਸਦਾ ਮੁੰਡਾ ਦੇਰ ਰਾਤ ਤੱਕ ਘਰ ਨਹੀਂ ਪੁੱਜਾ ਤਾਂ ਪਰਿਵਾਰਕ ਮੈਂਬਰ ਉਸਦੀ ਭਾਲ ਕਰਦੇ ਹੋਏ ਸੁਰਜੀਤ ਸਿੰਘ ਬਾਟਾ ਪੁੱਤਰ ਦਲਬੀਰ ਸਿੰਘ ਵਾਸੀ ਮੁਹੱਲਾ ਨਾਨਕਸਰ ਦੇ ਘਰ ਪੁੱਜੇ ਜਿਨ੍ਹਾਂ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਗੁਰਚਰਨ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ ਉਸ ਦੇ ਪੁੱਤਰ ਹਰਜਾਪ ਸਿੰਘ ਦੀ ਲਾਸ਼ ਸੁਰਜੀਤ ਸਿੰਘ ਦੇ ਘਰੋਂ ਬਰਾਮਦ ਹੋਈ। 

ਇਹ ਵੀ ਪੜ੍ਹੋ-  ਸੰਗਰੂਰ ਵਾਸੀਆਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਨਾਲ ਹੀ ਕਰ ਦਿੱਤਾ ਇਕ ਹੋਰ ਐਲਾਨ

ਉਨ੍ਹਾਂ ਇਲਜ਼ਾਮ ਲਗਾਉਂਦੇ ਹੋਏ ਦੱਸਿਆ ਕਿ ਇਲਾਕੇ ਵਿਚ ਨਸ਼ਾ ਪੂਰੀ ਜ਼ੋਰ ਨਾਲ ਵਿਕ ਰਿਹਾ ਹੈ ਪਰ ਪੁਲਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਹਰਜਾਪ ਸਿੰਘ ਦਾ ਦੋਸਤ ਸੁਰਜੀਤ ਸਿੰਘ ਬਾਟਾ ਆਪਣੇ ਘਰ ਤੋਂ ਫ਼ਰਾਰ ਹੋ ਗਿਆ ਹੈ ਜਿਸ ਦੇ ਖ਼ਿਲਾਫ਼ ਪਹਿਲਾਂ ਅਪਰਾਧਿਕ ਮਾਮਲੇ ਵੀ ਦਰਜ ਹਨ। ਜ਼ਿਕਰਯੋਗ ਹੈ ਕਿ ਮ੍ਰਿਤਕ ਆਪਣੇ ਪਿੱਛੇ ਪਤਨੀ, 5 ਸਾਲਾ ਪੁੱਤਰ ਅਤੇ ਮਾਪਿਆਂ ਨੂੰ ਛੱਡ ਗਿਆ ਹੈ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਲਾਸ਼ ਬਣ ਆਏ ਪੁੱਤ ਨੂੰ ਦੇਖ ਧਾਹਾਂ ਮਾਰ ਰੋਏ ਮਾਪੇ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਰਨ ਦੇ ਸਬ ਇੰਸਪੈਕਟਰ ਵਿਪਨ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵਲੋਂ 174 ਦੀ ਕਾਰਵਾਈ ਕਰਦੇ ਹੋਏ ਮ੍ਰਿਤਕ ਦਾ ਪੋਸਟਮਾਰਟਮ ਕਰਨ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ। ਰਿਪੋਰਟ ਆਉਣ ਉਪਰੰਤ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News