ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਸ਼ਮਸ਼ਾਨਘਾਟ ਨੇੜਿਓਂ ਡੇਰੇ ਕੋਲੋਂ ਮਿਲੀ ਲਾਸ਼

Tuesday, Aug 06, 2024 - 12:58 PM (IST)

ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਸ਼ਮਸ਼ਾਨਘਾਟ ਨੇੜਿਓਂ ਡੇਰੇ ਕੋਲੋਂ ਮਿਲੀ ਲਾਸ਼

ਨਡਾਲਾ (ਸ਼ਰਮਾ)-ਨਡਾਲਾ ਦੇ ਕੁਟੀਆ ਮੁਹੱਲੇ ਦੇ ਇਕ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਨਡਾਲਾ ਪੁਲਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗੀਰ ਸਿੰਘ ਵਾਸੀ ਨਡਾਲਾ (ਕੁਟੀਆ ਮਹੁੱਲਾ) ਨੇ ਦੱਸਿਆ ਕਿ ਉਸ ਦਾ ਪੁੱਤਰ ਗੁਰਪ੍ਰੀਤ ਸਿੰਘ ਗੋਪੀ ਮੁੰਬਈ ਵਿਖੇ ਕੰਮਕਾਜ ਕਰਦਾ ਸੀ, ਹੁਣ ਇਸ ਨੇ 9 ਅਗਸਤ ਨੂੰ ਜੰਮੂ-ਕਸ਼ਮੀਰ ਵਿਖੇ ਕੰਮ ਕਰਨ ਜਾਣਾ ਸੀ। ਬੀਤੀ 3 ਅਗਸਤ ਨੂੰ ਉਹ ਸਵੇਰੇ ਸਾਢੇ ਕੁ 11 ਵਜੇ ਘਰੋਂ ਕੱਪੜੇ ਲੈਣ ਲਈ ਬਜ਼ਾਰ ਗਿਆ ਸੀ ਪਰ ਦੁਪਿਹਰ 2 ਕੁ ਵਜੇ ਕਿਸੇ ਜਾਣਕਾਰ ਨੇ ਸਾਨੂੰ ਫੋਨ ’ਤੇ ਇਤਲਾਹ ਦਿੱਤੀ ਕਿ ਬੇਗੋਵਾਲ ਰੋਡ ਸਥਿੱਤ ਸ਼ਮਸ਼ਾਨਘਾਟ ਨੇੜੇ ਵਾਲੀਆਂ ਦੇ ਡੇਰੇ ਕੋਲ ਤੁਹਾਡਾ ਬੇਟਾ ਬੇਸੁੱਧ ਹਾਲਤ ’ਚ ਪਿਆ ਹੈ।

ਇਹ ਵੀ ਪੜ੍ਹੋ-ਤਾੜ-ਤਾੜ ਚੱਲੇ ਲਫ਼ੇੜੇ! ਸਿਵਲ ਹਸਪਤਾਲ ਦੇ ਸਕਿਓਰਿਟੀ ਗਾਰਡ ਨਾਲ SMO ਦੇ ਡਰਾਈਵਰ ਦੀ ਹੱਥੋਪਾਈ, ਵੀਡੀਓ ਵਾਇਰਲ

ਇਸ ਦੌਰਾਨ ਉਸ ਨੂੰ ਅਸੀਂ ਚੁੱਕ ਕੇ ਸਥਾਨਕ ਹਸਪਤਾਲ ਲੈ ਕੇ ਗਏ, ਜਿੱਥੇ ਡਿਊਟੀ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਨੇ ਦੱਸਿਆ ਕਿ ਤਕਰੀਬਨ 1 ਘੰਟਾ ਪਹਿਲੇ ਵੀ ਦੋ ਲੜਕੇ ਇਸ ਨੂੰ ਮ੍ਰਿਤਕ ਹਾਲਤ ’ਚ ਲਿਆਏ ਸਨ। ਇਸ ਦੌਰਾਨ ਨਡਾਲਾ ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ-ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਚੌਂਕ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News