ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਲਵਾਰਿਸ ਹਾਲਤ 'ਚ ਵਿਦੇਸ਼ੋਂ ਮਿਲੀ ਲਾਸ਼

Thursday, Sep 26, 2024 - 02:29 PM (IST)

ਰਾਜਾਸਾਂਸੀ (ਨਿਰਵੈਲ/ਰਾਜਵਿੰਦਰ)-ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਬੀਤੇ ਹਰਿਆਣਾ ਦੇ ਜ਼ਿਲ੍ਹਾ ਅੰਬਾਲਾ ਦੇ ਪਿੰਡ ਬਹੀਟਾ ਨਾਲ ਸਬੰਧਤ 41 ਸਾਲਾ ਊਧਮ ਸਿੰਘ ਪੁੱਤਰ ਕਿਰਪਾਲ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਇਸ ਸਬੰਧੀ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਊਧਮ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਪੰਜ ਵਰ੍ਹੇ ਪਹਿਲਾਂ ਦੁਬਈ ਆਇਆ ਸੀ ਕਿ ਬੀਤੇ ਜੁਲਾਈ ਮਹੀਨੇ ਅੰਦਰ ਭੇਦ ਭਰੇ ਹਾਲਾਤ ਵਿਚ ਉਸ ਦੀ ਮੌਤ ਹੋ ਗਈ। ਡਾ. ਓਬਰਾਏ ਨੇ ਦੱਸਿਆ ਕਿ ਊਧਮ ਦੀ ਲਾਸ਼ ਲਾਵਾਰਿਸ ਹਾਲਤ ਵਿਚ ਮਿਲਣ ’ਤੇ ਭਾਰਤੀ ਦੂਤਘਰ ਵੱਲੋਂ ਬੀਤੀ 20 ਅਗਸਤ ਦੇ ਕਰੀਬ ਉਨ੍ਹਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਊਧਮ ਸਿੰਘ ਦੇ ਵਾਰਸਾਂ ਨੂੰ ਇਹ ਸੂਚਨਾ ਦੇਣ ਲਈ ਕਿਹਾ ਸੀ।

ਇਹ ਵੀ ਪੜ੍ਹੋ- ਚਾਰ ਸਾਲ ਪਹਿਲਾਂ ਮਰਨ ਵਾਲੇ ਵਿਅਕਤੀ ਦੇ ਖ਼ਿਲਾਫ਼ FIR ਦਰਜ, ਜਾਣੋ ਕੀ ਰਹੀ ਵਜ੍ਹਾ

ਉਨ੍ਹਾਂ ਦੱਸਿਆ ਕਿ ਊਧਮ ਸਿੰਘ ਦੇ ਮ੍ਰਿਤਕ ਸਰੀਰ ਕੋਲੋਂ ਕੋਈ ਸ਼ਨਾਖਤੀ ਪੱਤਰ ਨਾ ਮਿਲਣ ਕਾਰਨ ਉਸ ਦੀ ਪਛਾਣ ਉਸਦੇ ਅੰਗੂਠੇ ਨੂੰ ਸਕੈਨ ਕਰਨ ਉਪਰੰਤ ਹੋਈ ਸੀ। ਉਨ੍ਹਾਂ ਦੱਸਿਆ ਉਨ੍ਹਾਂ ਨੇ ਸਰਬੱਤ ਦਾ ਭਲਾ ਟਰੱਸਟ ਦੀ ਹਰਿਆਣਾ ਇਕਾਈ ਦੇ ਆਗੂ ਲਖਵਿੰਦਰਪਾਲ ਸਿੰਘ ਗਰੇਵਾਲ ਰਾਹੀਂ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕਰ ਕੇ ਉਨ੍ਹਾਂ ਨਾਲ ਵਾਪਰੀ ਇਸ ਅਣਹੋਣੀ ਤੋਂ ਜਾਣੂ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੁਬਈ ਸਥਿਤ ਆਪਣੀ ਟੀਮ ਵੱਲੋਂ ਊਧਮ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਲੋੜੀਂਦੀ ਸਮੁੱਚੀ ਕਾਗਜ਼ੀ ਕਾਰਵਾਈ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਮੁਕੰਮਲ ਕਰ ਬੀਤੇ ਦਿਨ ਉਸ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਿਆ ਹੈ।

ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ

ਪੀੜਤ ਪਰਿਵਾਰ ਨਾਲ ਹਵਾਈ ਅੱਡੇ ’ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਅਤੇ ਆਗੂ ਜਗਦੇਵ ਸਿੰਘ ਛੀਨਾ, ਪਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 375 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News