ਵਿਦੇਸ਼ ਗਏ ਨੌਜਵਾਨ ਦੀ ਦਿਲ ਦੀ ਦੌਰਾ ਪੈਣ ਕਾਰਨ ਮੌਤ, ਵਿਧਵਾ ਮਾਂ ''ਤੇ ਟੁੱਟਾ ਦੁੱਖਾਂ ਦਾ ਪਹਾੜ

Tuesday, Apr 02, 2024 - 06:23 PM (IST)

ਵਿਦੇਸ਼ ਗਏ ਨੌਜਵਾਨ ਦੀ ਦਿਲ ਦੀ ਦੌਰਾ ਪੈਣ ਕਾਰਨ ਮੌਤ, ਵਿਧਵਾ ਮਾਂ ''ਤੇ ਟੁੱਟਾ ਦੁੱਖਾਂ ਦਾ ਪਹਾੜ

ਗੁਰਦਾਸਪੁਰ (ਵਿਨੋਦ)-ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਪੈਂਦੇ ਥਾਣਾ ਕਲਾਨੌਰ ਦੇ ਪਿੰਡ ਸੇਖ ਮੀਰ ਦੇ ਇਕ ਨੌਜਵਾਨ ਦੀ ਕਨੈਡਾ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਦ ਇਸ ਦੀ ਖ਼ਬਰ ਪਰਿਵਾਰਿਕ ਮੈਂਬਰਾਂ ਨੂੰ ਲੱਗੀ ਤਾਂ ਵਿਧਵਾ ਮਾਂ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਇਸ ਖ਼ਬਰ ਦੇ ਨਾਲ ਹੀ ਪਿੰਡ ’ਚ ਵੀ ਸੋਗ ਦੀ ਲਹਿਰ ਪਾਈ ਗਈ।

ਇਹ ਵੀ ਪੜ੍ਹੋ : ਬਠਿੰਡਾ 'ਚ ਭਾਜਪਾ ਆਗੂਆਂ ਦੇ ਦਾਖ਼ਲੇ 'ਤੇ ਪਾਬੰਦੀ, ਪੋਸਟਰ 'ਚ ਲਿਖਿਆ- 'ਕਿਸਾਨ ਦਾ ਦਿੱਲੀ ਜਾਣਾ ਬੰਦ, ਭਾਜਪਾ ਦਾ...'

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸਤਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਇਕ ਸਾਲ ਪਹਿਲਾ 5 ਅਪ੍ਰੈਲ 2023 ਨੂੰ ਰੋਜ਼ੀ ਰੋਟੀ ਦੇ ਲਈ ਵਿੰਡਸਰ, ਓਟੋਰੀਆਂ , ਕੈਨੇਡਾ ਗਿਆ ਸੀ। ਸਤਿੰਦਰ ਸਿੰਘ ਰੋਜ ਸਵੇਰੇ ਆਪਣੀ ਮਾਂ ਨੂੰ ਫੋਨ ਕਰਦਾ ਸੀ ਪਰ ਐਤਵਾਰ ਨੂੰ ਜਦ ਫੋਨ ਨਹੀਂ ਆਇਆ ਤਾਂ ਮਾਂ ਸਰਬਜੀਤ ਕੌਰ ਨੇ ਕਈ ਵਾਰ ਫੋਨ ਕੀਤਾ, ਕਿਸੇ ਨੇ ਨਹੀਂ ਚੁੱਕਿਆ। ਇਸ ਦੇ ਬਾਅਦ ਇਕ ਹੋਰ ਨੌਜਵਾਨ ਨੇ ਫੋਨ 'ਤੇ ਦੱਸਿਆ ਕਿ ਸਤਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : ਕਣਕ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪਾਵਰਕਾਮ ਨੇ ਕੰਟਰੋਲ ਰੂਮ ਦੇ ਨੰਬਰ ਕੀਤੇ ਜਾਰੀ

ਦੱਸਣਯੋਗ ਹੈ ਕਿ ਮ੍ਰਿਤਕ ਸਤਿੰਦਰ ਸਿੰਘ ਦੇ ਪਿਤਾ ਦੀ ਕਰੀਬ ਪੰਜ ਸਾਲ ਪਹਿਲਾ ਮੌਤ ਹੋ ਗਈ ਸੀ ਅਤੇ ਉਹ ਆਪਣੀ ਮਾਂ ਦੇ ਸਹਿਯੋਗ ਨਾਲ ਹੀ ਪੜ੍ਹਾਈ ਕਰ ਰਿਹਾ ਸੀ। ਉਹ ਕੰਪਿਊਟਰ ਡਿਪਲੋਮਾ ਕਰਨ ਦੇ ਬਾਅਦ ਕੈਨੇਡਾ ਚਲਾ ਗਿਆ ਸੀ। ਮ੍ਰਿਤਕ ਸਤਿੰਦਰ ਸਿੰਘ ਕੋਲ ਕੇਵਲ ਇਕ ਏਕੜ ਜ਼ਮੀਨ ਹੈ ਅਤੇ ਉਹ ਰੋਜ਼ੀ ਰੋਟੀ ਦੇ ਲਈ ਵਿਦੇਸ਼ ਗਿਆ ਸੀ। ਪਰਿਵਾਰ ਦੇ ਮੈਂਬਰਾਂ ਨੇ ਪੰਜਾਬ, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਵਿਚ ਰਹਿ ਰਹੇ ਨੌਜਵਾਨਾਂ ਤੋਂ ਲਾਸ਼ ਭਾਰਤ ਭੇਜਣ ਵਿਚ ਸਹਾਇਤਾ ਕਰਨ ਦੀ ਗੁਹਾਰ ਲਗਾਈ ਹੈ।

ਇਹ ਵੀ ਪੜ੍ਹੋ :  ਸਿੱਖਿਆ ਵਿਭਾਗ ਵਲੋਂ ਸਕੂਲਾਂ ਲਈ ਗਾਈਡਲਾਈਨ ਜਾਰੀ, ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News