20 ਦਿਨ ਪਹਿਲਾਂ ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਮੌਤ, 2 ਮਾਸੂਮ ਬੱਚਿਆਂ ਦਾ ਪਿਓ ਸੀ ਮ੍ਰਿਤਕ

05/23/2024 6:40:36 PM

ਤਰਨਤਾਰਨ (ਰਮਨ)- ਆਏ ਦਿਨ ਵਿਦੇਸ਼ਾਂ ਵਿੱਚ ਭਾਰਤੀ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਅਜਿਹਾ ਹੀ ਇੱਕ ਹੋਰ ਮਾਮਲਾ ਜ਼ਿਲ੍ਹੇ ਅਧੀਨ ਪੈਂਦੇ ਕਸਬਾ ਭਿੱਖੀਵਿੰਡ ਤੋਂ ਸਾਹਮਣੇ ਆਇਆ ਹੈ ਜਿੱਥੋਂ ਦੇ ਨਿਵਾਸੀ 32 ਸਾਲਾ ਨੌਜਵਾਨ ਜੋ 2 ਬੱਚਿਆਂ ਦੇ ਪਿਤਾ ਸੀ ਅਤੇ ਪਰਿਵਾਰ ਦੇ ਚੰਗੇ ਗੁਜ਼ਾਰੇ ਲਈ ਬੀਤੇ ਕੁਝ ਦਿਨ ਪਹਿਲਾਂ ਹੀ ਪੁਰਤਗਾਲ ਗਿਆ ਸੀ, ਜਿਸਦੀ ਬੀਤੇ ਕੱਲ੍ਹ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਉੱਥੇ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਪਈ ਹੈ।

ਇਹ ਵੀ ਪੜ੍ਹੋ- ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਿਆ ਨੌਜਵਾਨ ਫਸਿਆ ਕਸੂਤਾ, ਬਿਨਾਂ ਕਸੂਰ ਹੋਈ ਜੇਲ੍ਹ, ਮਾਮਲਾ ਜਾਣ ਹੋਵੋਗੇ ਹੈਰਾਨ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹਰਵਿੰਦਰ ਸਿੰਘ (32) ਪੁੱਤਰ ਅਮਰੀਕ ਸਿੰਘ ਜੋ ਕਰੀਬ 20 ਦਿਨ ਪਹਿਲਾਂ ਹੀ ਪਰਿਵਾਰ ਦਾ ਚੰਗਾ ਗੁਜ਼ਾਰਾ ਕਰਨ ਲਈ ਪੁਰਤਗਾਲ ਗਿਆ ਸੀ। ਜਿੱਥੇ ਉਸਦੀ ਸਿਹਤ ਖ਼ਰਾਬ ਹੋ ਗਈ ਅਤੇ ਬੀਤੇ ਕੱਲ੍ਹ ਦੁਪਹਿਰ ਉਸਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਹਰਵਿੰਦਰ ਸਿੰਘ ਦੀ ਪਤਨੀ ਪਵਨਦੀਪ ਕੌਰ ਅਤੇ ਮਾਂ ਸੁਖਬੀਰ ਕੌਰ ਨੇ ਦੱਸਿਆ ਕਿ ਹਰਵਿੰਦਰ ਸਿੰਘ ਕਰੀਬ 20 ਦਿਨ ਪਹਿਲਾਂ ਹੀ ਆਪਣੇ ਪਰਿਵਾਰ ਦੀ ਖਾਤਰ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ ਪਰ ਉਸਦਾ ਇਸ ਤਰਾਂ ਪਰਿਵਾਰ ਨੂੰ ਛੱਡ ਕੇ ਚਲੇ ਜਾਣਾ ਉਹਨਾਂ ਲਈ ਵੱਡਾ ਘਾਟਾ ਹੈ। 

ਇਹ ਵੀ ਪੜ੍ਹੋ- ਸਹੇਲੀ ਦੇ ਨਾਜਾਇਜ਼ ਸਬੰਧਾਂ ਦੇ ਚੱਕਰ 'ਚ ਖੁਦ ਫਸ ਗਈ ਨਾਬਾਲਗ ਕੁੜੀ, ਹੋਇਆ ਉਹ ਜੋ ਸੋਚਿਆ ਵੀ ਨਾ ਸੀ

ਪਤਨੀ ਪਵਨਦੀਪ ਕੌਰ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਲਾਸ਼ ਜਲਦ ਤੋਂ ਜਲਦ ਪੰਜਾਬ ਲਿਆਂਦੀ ਜਾਵੇ ਅਤੇ ਨਾਲ ਹੀ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਪਰਿਵਾਰ ਦੇ ਗੁਜ਼ਾਰੇ ਲਈ ਉਹਨਾਂ ਦੀ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਮੈਚ ਵੇਖ ਰਹੇ ਨੌਜਵਾਨ ’ਤੇ ਚਲੀਆਂ ਤਾਬੜਤੋੜ ਗੋਲੀਆਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News