2 ਦਿਨ ਪਹਿਲਾਂ ਕੈਨੇਡਾ ਗਏ ਪੁੱਤ ਦੇ ਮਨਾ ਰਹੇ ਸੀ ਜਸ਼ਨ, ਅਚਾਨਕ ਮਿਲੀ ਮੌਤ ਦੀ ਖਬਰ, ਮਚਿਆ ਚੀਕ-ਚਿਹਾੜਾ

Friday, Dec 30, 2022 - 06:36 PM (IST)

2 ਦਿਨ ਪਹਿਲਾਂ ਕੈਨੇਡਾ ਗਏ ਪੁੱਤ ਦੇ ਮਨਾ ਰਹੇ ਸੀ ਜਸ਼ਨ, ਅਚਾਨਕ ਮਿਲੀ ਮੌਤ ਦੀ ਖਬਰ, ਮਚਿਆ ਚੀਕ-ਚਿਹਾੜਾ

ਪਟਿਆਲਾ/ਕੈਨੇਡਾ (ਜੋਸਨ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਉਪ ਪ੍ਰਧਾਨ ਆਈ. ਐੱਸ. ਬਿੰਦਰਾ ਦੇ ਭਤੀਜੇ ਹਰੀਸ਼ ਸਿੰਘ ਦੀ ਕੈਨੇਡਾ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਹਰੀਸ਼ ਸਿੰਘ ਮਹਿਜ਼ 2 ਦਿਨ ਪਹਿਲਾਂ ਹੀ ਸਟੱਡੀ ਵੀਜ਼ੇ ’ਤੇ ਕੈਨੇਡਾ (ਬ੍ਰੈਂਪਟਨ) ਗਿਆ ਸੀ। ਪੁੱਤ ਦੇ ਕੈਨੇਡਾ ਜਾਣ ਦਾ ਅਜੇ ਪਰਿਵਾਰ ਵਜੋਂ ਜਸ਼ਨ ਮਨਾਇਆ ਜਾ ਰਿਹਾ ਸੀ ਕਿ ਅਚਾਨਕ ਹਰੀਸ਼ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਨਾਲ ਪਰਿਵਾਰ ਵਿਚ ਕੋਹਰਾਮ ਮਚ ਗਿਆ। 

ਇਹ ਵੀ ਪੜ੍ਹੋ : ਲੋਕਾਂ ਨੂੰ ਮਿਲੇਗੀ ਵੱਡੀ ਰਾਹਤ, ਪੰਜਾਬ ਦਾ ਇਹ ਮਸ਼ਹੂਰ ਟੋਲ ਪਲਾਜ਼ਾ ਜਲਦ ਹੋਵੇਗਾ ਬੰਦ

ਹਰੀਸ਼ ਸਿੰਘ ਦੀ ਮੌਤ ਦੀ ਖ਼ਬਰ ਜਿਵੇਂ ਹੀ ਪਰਿਵਾਰ ਨੂੰ ਮਿਲੀ ਤਾਂ ਪਰਿਵਾਰ ਵਿਚ ਚੀਕ ਚਿਹਾੜਾ ਮਚ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਭਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। 

ਇਹ ਵੀ ਪੜ੍ਹੋ : ਪ੍ਰੇਮੀ ਨੇ ਪਤਨੀ ਨਾਲ ਮਿਲ ਕੇ ਖੇਡੀ ਗੰਦੀ ਖੇਡ, ਬਣਾਈ ਇਤਰਾਜ਼ਯੋਗ ਵੀਡੀਓ, ਦੁਖੀ ਪ੍ਰੇਮਿਕਾ ਨੇ ਕਰ ਲਈ ਖ਼ੁਦਕੁਸ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News