ਦੋ ਮਹੀਨੇ ਪਹਿਲਾਂ ਭੈਣ ਕੋਲ ਕੈਨੇਡਾ ਗਏ ਭਰਾ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

Monday, Apr 29, 2024 - 06:50 PM (IST)

ਦੋ ਮਹੀਨੇ ਪਹਿਲਾਂ ਭੈਣ ਕੋਲ ਕੈਨੇਡਾ ਗਏ ਭਰਾ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਸਮਾਣਾ (ਮਾਨ) : ਦੋ ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ ਦੀ ਦੁਖਦ ਖ਼ਬਰ ਆਉਣ ਤੋਂ ਬਾਅਦ ਕਕਰਾਲਾ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਮਿਲੀ ਜਾਣਕਾਰੀ ਮੁਤਾਬਕ ਦਿਲਪ੍ਰੀਤ ਸਿੰਘ (20) ਦੋ ਮਹੀਨੇ ਪਹਿਲਾਂ ਆਪਣੀ ਭੈਣ ਕੋਲ ਕੈਨੇਡਾ ਵਿਸਟਰ ਵੀਜ਼ੇ 'ਤੇ ਗਿਆ ਸੀ ਅਤੇ ਭੈਣ ਕੋਲ ਹੀ ਸਰੀ ਦੇ ਨੇੜੇ ਇਕ ਸ਼ਹਿਰ ਵਿਚ ਰਹਿ ਰਿਹਾ ਸੀ। ਬੀਤੇ ਦਿਨੀਂ ਦਿਲਪ੍ਰੀਤ ਸਿੰਘ ਦੀ ਭੈਣ ਵਲੋਂ ਫੋਨ ਕਰਕੇ ਦੱਸਿਆ ਗਿਆ ਕਿ ਦਿਲਪ੍ਰੀਤ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦਿਲਪ੍ਰੀਤ ਸਿੰਘ ਦੇ ਪਿਤਾ ਲਖਵਿੰਦਰ ਸਿੰਘ ਸਾਬਕਾ ਫ਼ੌਜੀ ਨੇ ਦੱਸਿਆ ਕਿ ਦਿਲਪ੍ਰੀਤ ਨੂੰ ਉਨ੍ਹਾਂ ਨੇ ਚੰਗੇ ਭਵਿੱਖ ਲਈ ਕੈਨੇਡਾ ਭੇਜਿਆ ਸੀ ਅਤੇ ਇਸ ਤੋਂ ਪਹਿਲਾਂ ਦਿਲਪ੍ਰੀਤ ਦੀ ਭੈਣ ਨੂੰ ਵੀ ਮੋਟੀ ਰਕਮ ਖ਼ਰਚ ਕਰਕੇ ਕੈਨੇਡਾ ਭੇਜਿਆ ਸੀ।

ਇਹ ਵੀ ਪੜ੍ਹੋ : ਕਾਂਗਰਸ ਨੇ ਐਲਾਨੇ ਉਮੀਦਵਾਰ, ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ, ਸਿੰਗਲਾ ਤੇ ਜ਼ੀਰਾ ਨੂੰ ਉਤਾਰਿਆ ਮੈਦਾਨ 'ਚ

ਮ੍ਰਿਤਕ ਨੌਜਵਾਨ ਦੀ ਮ੍ਰਿਤਕਦੇਹ ਕੈਨੇਡਾ ਦੇ ਹਸਪਤਾਲ ਵਿਚ ਹੈ ਅਤੇ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਮ੍ਰਿਤਕਦੇਹ ਉੱਥੋਂ ਦੇ ਗੁਰੂਘਰ ਜਾਂ ਉਨ੍ਹਾਂ ਦੀ ਧੀ ਨੂੰ ਸੌਂਪੀ ਜਾਵੇਗੀ। ਦਿਲਪ੍ਰੀਤ ਦੀ ਮ੍ਰਿਤਕ ਦੇਹ ਨੂੰ ਪੰਜਾਬ ਭੇਜਣ ਲਈ ਪੈਸੇ ਇਕੱਠੇ ਕੀਤੇ ਜਾ ਰਹੇ ਹਨ। ਮ੍ਰਿਤਕ ਨੌਜਵਾਨ ਦਿਲਪ੍ਰੀਤ ਦੇ ਤਾਇਆ ਸੁਖਵਿੰਦਰ ਸਿੰਘ ਅਤੇ ਪਿਤਾ ਲਖਵਿੰਦਰ ਸਿੰਘ ਅਤੇ ਹੋਰ ਪਰਿਵਾਰਿਕ ਮੈਂਬਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦਿਲਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦਾ ਸਸਕਾਰ ਆਪਣੇ ਹੱਥੀਂ ਕਰ ਸਕਣ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ : ...ਜਦੋਂ ਨੌਜਵਾਨ ਜੋੜੇ ਨੂੰ ਵਿਆਹ ਦੀ ਵਰ੍ਹੇਗੰਢ ਮਨਾਉਣਾ ਪਈ ਮਹਿੰਗੀ, ਖੁਸ਼ੀਆਂ 'ਚ ਪੈ ਗਿਆ ਭੰਗ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News