ਕੈਨੇਡਾ ਦੀ ਧਰਤੀ 'ਤੇ ਨੌਜਵਾਨ ਪੰਜਾਬੀ ਮਾਡਲ ਦੀ ਮੌਤ, ਦੋ ਦਿਨ ਪਹਿਲਾਂ ਚਾਵਾਂ ਨਾਲ ਮਨਾਇਆ ਸੀ ਜਨਮਦਿਨ

Saturday, Jul 08, 2023 - 06:51 PM (IST)

ਕੈਨੇਡਾ ਦੀ ਧਰਤੀ 'ਤੇ ਨੌਜਵਾਨ ਪੰਜਾਬੀ ਮਾਡਲ ਦੀ ਮੌਤ, ਦੋ ਦਿਨ ਪਹਿਲਾਂ ਚਾਵਾਂ ਨਾਲ ਮਨਾਇਆ ਸੀ ਜਨਮਦਿਨ

ਜਲੰਧਰ/ਗੋਰਾਇਆ (ਮੁਨੀਸ਼)- ਵਿਦੇਸ਼ਾਂ ਵਿਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਜਲੰਧਰ ਦੇ ਗੋਰਾਇਆ ਦੇ ਰਹਿਣ ਵਾਲੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨ ਸੈਣੀ ਵਜੋਂ ਹੋਈ ਹੈ, ਜੋਕਿ ਗੋਰਾਇਆ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਦਾ ਦੋ ਦਿਨ ਪਹਿਲਾਂ ਹੀ ਜਨਮਦਿਨ ਸੀ। ਜਿਵੇਂ ਹੀ ਨੌਜਵਾਨ ਦੀ ਮੌਤ ਦੀ ਖ਼ਬਰ ਪਰਿਵਾਰ ਵਾਲਿਆਂ ਨੂੰ ਲੱਗੀ ਤਾਂ ਸੋਗ ਦੀ ਲਹਿਰ ਦੌੜ ਪਈ। ਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। 

PunjabKesari

ਮਿਲੀ ਜਾਣਕਾਰੀ ਅਮਨ ਸੈਣੀ ਕੁਝ ਸਾਲਾਂ ਤੋਂ ਕੈਨੇਡਾ ਰਹਿ ਰਿਹਾ ਸੀ। ਪੰਜਾਬ ਵਿਚ  ਰਹਿੰਦੇ ਹੋਏ ਉਸ ਨੇ ਸੱਭਿਆਚਾਰ ਨੂੰ ਪ੍ਰਫੂਲਿਤ ਕਰਨ ਲਈ  ਬੱਚਿਆਂ ਦੇ ਟੈਲੇਂਟ ਨਾਲ ਸਬੰਧਤ ਕਈ ਪ੍ਰੋਗਰਾਮ ਕਰਵਾਏ ਸਨ। ਅਮਨ ਸੈਣੀ ਵਿਆਹੁਤਾ ਸੀ। ਦੱਸਿਆ  ਜਾ ਰਿਹਾ ਹੈ ਕਿ ਏ.ਆਰ. ਸੈਣੀ ਗੈਲਮਰ ਵਰਲਡ ਚਲਾ ਰਿਹਾ ਸੀ। ਅਮਨ ਖ਼ੁਦ ਵੀ ਮਾਡਲਿੰਗ ਕਰਦਾ ਸੀ ਅਤੇ ਪਤਨੀ ਰਜਨੀ ਵੀ ਮਾਡਲ ਹੈ। ਅਮਨ ਦਾ ਇਕ ਪੁੱਤਰ ਹੈ। ਪਰਿਵਾਰ ਵਿਚ ਉਸ ਦਾ ਭਰਾ, ਮਾਤਾ ਅਤੇ ਪਤਨੀ ਸਣੇ ਪੁੱਤਰ ਵੀ ਕੈਨੇਡਾ ਵਿਚ ਹੀ ਰਹਿੰਦੇ ਹਨ। 

ਇਹ ਵੀ ਪੜ੍ਹੋ-  ਕਪੂਰਥਲਾ-ਜਲੰਧਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਆਟੋ ਚਾਲਕ ਦੀ ਮੌਤ, ਲਾਸ਼ ਵੇਖ ਧਾਹਾਂ ਮਾਰ ਰੋਈ ਪਤਨੀ

PunjabKesari

PunjabKesari

PunjabKesari

ਇਹ ਵੀ ਪੜ੍ਹੋ- ਪੰਜਾਬ ਤੋਂ ਮੀਲਾਂ ਦੂਰ ਟੁੱਟੀ ਸਾਹਾਂ ਦੀ ਡੋਰੀ, ਨੌਜਵਾਨ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
 
For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711


author

shivani attri

Content Editor

Related News